ਪੰਜਾਬ ‘ਚ ਲਗਾਤਾਰ ਦੂਜੇ ਦਿਨ ਕੋਰੋਨਾ ਮਰੀਜ਼ ਦੀ ਮੌਤ ਹੋਣ ਨਾਲ ਅਪ੍ਰੈਲ ਮਹੀਨੇ ‘ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ 111 ਨਵੇਂ ਮਰੀਜ਼ ਮਿਲੇ ਹਨ ਅਤੇ 61 ਕੋਰੋਨਾ ਮੁਕਤ ਹੋ ਗਏ ਹਨ। ਹੁਣ ਸੂਬੇ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 486 ਤੱਕ ਪਹੁੰਚ ਗਈ ਹੈ।
ਵੀਰਵਾਰ ਨੂੰ ਹਰਿਆਣਾ ‘ਚ ਕੋਰੋਨਾ ਦੇ 318 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਗੁੜਗਾਓਂ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਹਿਮਾਚਲ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 389 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੇਂਦਰ ਸਰਕਾਰ ਸਰਗਰਮ ਮੋਡ ਵਿੱਚ ਆ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 5,335 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਅੰਕੜਾ ਪਿਛਲੇ ਦਿਨ ਦੇ ਮੁਕਾਬਲੇ 20 ਫੀਸਦੀ ਜ਼ਿਆਦਾ ਹੈ। ਇਹ ਕੇਸ 195 ਦਿਨਾਂ ਬਾਅਦ ਸਭ ਤੋਂ ਵੱਧ ਹਨ। 24 ਘੰਟਿਆਂ ਵਿੱਚ 13 ਮੌਤਾਂ ਵੀ ਹੋਈਆਂ ਹਨ। ਇਨ੍ਹਾਂ ਵਿੱਚੋਂ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਮੌਤਾਂ ਹੋਈਆਂ ਹਨ। ਦੇਸ਼ ਵਿੱਚ ਹੁਣ 25 ਹਜ਼ਾਰ 587 ਐਕਟਿਵ ਕੇਸ ਹਨ। ਸਿਹਤ ਵਿਭਾਗ, ਨੀਤੀ ਆਯੋਗ, ਅੰਤਾਗੀ ਦੇ ਅਧਿਕਾਰੀ ਸ਼ੁੱਕਰਵਾਰ ਨੂੰ ਵਰਚੁਅਲ ਮੀਟਿੰਗ ਵਿੱਚ ਹਿੱਸਾ ਲੈਣਗੇ।