Corona report of 17 : ਪੂਰੀ ਦੁਨੀਆ ਵਿਚ ਕੋਰੋਨਾ ਆਪਣਾ ਕਹਿਰ ਢਾਹ ਰਿਹਾ ਹੈ। ਕੋਰੋਨਾ ਦੇ ਕੇਸ ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਪੰਜਾਬ ਵਿਚ ਵੀ ਕੋਰੋਨਾ ਦੇ ਪਾਜੀਟਿਵ ਕੇਸਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਜਿਲ੍ਹਾ ਫਿਰੋਜ਼ਪੁਰ ਵਿਚ ਇਕੋ ਦਿਨ ਵਿਚ 17 ਪਾਜੀਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚ ਫਿਰੋਜ਼ਪੁਰ ਪੁਲਿਸ ਦਾ ਇਕ ਐੱਸ. ਪੀ. ਅਤੇ ਕੁਝ ਪੁਲਿਸ ਕਰਮਚਾਰੀ ਵੀ ਕੋਰੋਨਾ ਪਾਜੀਟਿਵ ਪਾਏ ਗਏ ਹਨ, ਜਿਸ ਕਾਰਨ SSP ਦਫਤਰ ਫਿਰੋਜ਼ਪੁਰ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਸਿਹਤ ਵਿਭਾਗ ਵਲੋਂ ਇੰਫੈਕਟਿਡ ਪਾਏ ਗਏ ਵਿਅਕਤੀਆਂ ਨੂੰ ਫਿਰੋਜ਼ਪੁਰ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹੇ ਵਿਚ ਹੁਣ ਤਕ ਕੋਰੋਨਾ ਦੇ 252 ਪਾਜੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 153 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 94 ਹੈ। ਜਿਲ੍ਹੇ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਬਹੁਤ ਵੱਡੀ ਗਿਣਤੀ ਵਿਚ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਕੋਰੋਨਾ ਦੇ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਰੋਜ਼ਾਨਾ 300 ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ। 31 ਮਰੀਜ਼ ਕੋਰੋਨਾ ਵਿਰੁੱਧ ਆਪਣੀ ਜੰਗ ਜਿੱਤ ਵੀ ਚੁੱਕੇ ਹਨ। ਅੱਜ ਜਿਹੜੇ 17 ਕੇਸ ਪਾਜੀਟਿਵ ਪਾਏ ਗਏ ਹਨ ਉਨ੍ਹਾਂ ਵਿਚੋਂ 7 ਫਰੰਟਲਾਈਨ ਕਰਮਚਾਰੀ, ਦੋ ਗਰਭਵਤੀ ਔਰਤਾਂ ਤੇ 3 ਵਿਅਕਤੀ ਅਜਿਹੇ ਹਨ ਜੋ ਇੰਫੈਕਟਿਡ ਲੋਕਾਂ ਦੇ ਸੰਪਰਕ ਵਿਚ ਸਨ।
ਕੋਰੋਨਾ ਦਾ ਕਹਿਰ ਘਟਣ ਦਾ ਨਾਂ ਲੈ ਰਿਹਾ। ਸੂਬੇ ਵਿਚ ਕੋਰੋਨਾ ਪੀਰਤਾਂ ਦੀ ਗਿਣਤੀ 11920 ਤਕ ਪੁੱਜ ਗਈ ਹੈ। ਜਿਲ੍ਹਾ ਲੁਧਿਆਣਾ ਵਿਚ ਕੋਰੋਨਾ ਦੇ ਸਭ ਤੋਂ ਵਧ ਕੇਸ 2179 ਹੋ ਚੁੱਕੇ ਹਨ. ਇਸੇ ਤਰ੍ਹਾਂ ਅੰਮ੍ਰਿਤਸਰ ‘ਚ 1396, ਜਲੰਧਰ ‘ਚ 1893, ਪਟਿਆਲਾ ‘ਚ 1218, ਮੋਹਾਲੀ ‘ਚ 635, ਪਠਾਨਕੋਟ ‘ਚ 302, ਤਰਨਤਾਰਨ ‘ਚ 252, ਮੁਕਤਸਰ ‘ਚ 199, ਫਤਿਹਗੜ੍ਹ ਸਾਹਿਬ ‘ਚ 259, ਕਪੂਰਥਲਾ ‘ਚ 175, ਫਿਰੋਜ਼ਪੁਰ ‘ਚ 255, ਬਰਨਾਲਾ ‘ਚ 93, ਮਾਨਸਾ ‘ਚ 90, ਨਵਾਂਸ਼ਹਿਰ ‘ਚ 279, ਹੁਸ਼ਿਆਰਪੁਰ ‘ 408, ਬਠਿੰਡਾ ‘ਚ 241 ਕੇਸ ਸਾਹਮਣੇ ਆ ਚੁੱਕੇ ਹਨ। ਕੋਰੋਨਾ ਕਾਰਨ ਸੂਬੇ ਵਿਚ 281 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਪੰਜਾਬ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 3563 ਹੈ।