coronavirus positive dsp Kharar: ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ, ਜੋ ਕਿ ਲਗਾਤਾਰ ਹਾਵੀ ਹੁੰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਜਾਣਕਾਰੀ ਹੁਣ ਇਹ ਸਾਹਮਣੇ ਆਈ ਹੈ ਕਿ ਇਹ ਸਾਹਮਣੇ ਆਈ ਹੈ ਕਿ ਖਰੜ ਦੇ ਕੋਰੋਨਾ ਪਾਜ਼ੀਟਿਵ ਪਾਏ ਗਏ ਡੀ.ਐੱਸ.ਪੀ ਪਾਲ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਮੋਹਾਲੀ ਦੇ ਗਰੇਸ਼ੀਅਨ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਸੂਬੇ ਭਰ ‘ਚ ਕੋਰੋਨਾਵਾਇਰਸ ਕਾਰਨ ਬੇਕਾਬੂ ਹੁੰਦੀ ਜਾ ਰਹੀ ਸਥਿਤੀ ਦੇ ਮੱਦਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਅਹਿਮ ਫੈਸਲਾ ਲੈਂਦੇ ਹੋਏ ਰਾਤ ਦੇ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਦਿਸ਼ਾ ਨਿਰਦੇਸ਼ ਵੀ ਲਾਗੂ ਕੀਤੇ ਗਏ ਹਨ। ਇਹ ਵੀ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 36083 ਹੋ ਗਈ ਹੈ। ਇਹਨਾਂ ‘ਚੋ ਐਕਟਿਵ ਮਰੀਜ਼ 12460 ਹਨ, ਹੁਣ ਤੱਕ 22703 ਮਰੀਜ਼ ਠੀਕ ਹੋ ਚੁੱਕੇ ਹਨ।ਸੂਬੇ ‘ਚ ਕੋਰੋਨਾ ਨਾਲ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।