ਮਾਨਸਾ: ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ। ਕਿਸਾਨ ਆਪਣੀ ਖ਼ਰਾਬ ਹੋ ਚੁੱਕੀ ਨਰਮੇ ਦੀ ਫਸਲ ਨੂੰ ਦੇਖ ਕੇ ਚਿੰਤਾ ‘ਚ ਡੁੱਬੇ ਹੋਏ ਹਨ। ਇਕ ਅਜਿਹਾ ਹੀ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਤੋਂ ਸਾਹਮਣੇ ਆਇਆ ਜਿਥੇ ਨੌਜਵਾਨ ਕਿਸਾਨ ਵੱਲੋਂ ਆਪਣੇ ਨਰਮੇ ਦੀ ਖ਼ਰਾਬ ਹੋ ਚੁੱਕੀ ਫਸਲ ਨੂੰ ਦੇਖ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ।
ਮ੍ਰਿਤਕ ਕਿਸਾਨ ਦੀ ਪਛਾਣ ਗੁਰਪ੍ਰੀਤ ਸਿੰਘ (43) ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਪਤਨੀ, ਦੋ ਕੁੜੀਆਂ ਤੇ ਇੱਕ ਪੁੱਤਰ ਛੱਡ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਕੋਲ 9 ਕਨਾਲ ਜ਼ਮੀਨ ਸੀ ਅਤੇ ਇਸ ਤੋਂ ਇਲਾਵਾ ਉਹ ਜ਼ਮੀਨ ਠੇਕੇ ‘ਤੇ ਲੈ ਕੇ ਵੀ ਵਾਹੀ ਕਰਦਾ ਸੀ ਪਰ ਫਸਲ ਖਰਾਬ ਹੋਣ ਕਾਰਨ ਕਿਸਾਨ ਗੁਰਪ੍ਰੀਤ ਸਿੰਘ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਆਖਿਰ ਉਸ ਨੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕ ਦੇ ਸਿਰ ‘ਤੇ 3 ਲੱਖ ਤੋਂ ਵੱਧ ਦਾ ਕਰਜ਼ਾ ਵੀ ਸੀ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਗੁਰਪ੍ਰੀਤ ਸਿੰਘ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਮਨਪ੍ਰੀਤ ਸਿੰਘ ਦੇ ਬਿਆਨਾਂ ਉਪਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਗਰਾਹਾਂ ਦੇ ਆਗੂ ਜਗਦੇਵ ਸਿੰਘ ਭੈਣੀ ਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਗੁਰਪ੍ਰੀਤ ਸਿੰਘ ਦਾ ਕਰਜ਼ਾ ਮੁਆਫ ਕਰ ਦਿੱਤਾ ਜਾਵੇ ਤੇ ਨਾਲ ਹੀ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਵਿੱਤੀ ਸਹਾਇਤਾ ਦਿੱਤੀ ਜਾਵੇ।