ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਸੀ.ਆਈ. ਅੰਮ੍ਰਿਤਸਰ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਲਾਰਵੈ ਕੀਤੀ ਜਾ ਰਹੀ ਹੈ। ਪੰਜਾਬ ਦੇ DGP ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।
ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਵਿਚ, ਸੀ.ਆਈ. ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਮਾਹਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਪਾਸੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿਚ ਸੀ, ਜੋ ਅੱਗੇ ਵੰਡ ਲਈ ਅਟਾਰੀ ਸੈਕਟਰ ਵਿਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ। ਐਨ.ਡੀ.ਪੀ.ਐਸ. ਐਕਟ ਤਹਿਤ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Champions Trophy 2025 ਦਾ ਅੱਜ ਤੋਂ ਆਗਾਜ਼, ਨਿਊਜ਼ੀਲੈਂਡ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਪਹਿਲਾ ਮੈਚ
ਵੀਡੀਓ ਲਈ ਕਲਿੱਕ ਕਰੋ -:
