ਪੰਜਾਬ ਦੇ ਜਲੰਧਰ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਬਬਲੂ ਵਜੋਂ ਹੋਈ ਹੈ। ਦੋਸ਼ੀ ਵੱਖਵਾਦੀ ਰਤਨਦੀਪ ਸਿੰਘ ਦੇ ਕਤਲ ‘ਚ ਸ਼ਾਮਲ ਸੀ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

Counter Intelligence Jalandhar
DGP ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝਾ ਕਰਦਿਆਂ ਲਿਖਿਆ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ SBS ਨਗਰ ਵਿੱਚ ਰਤਨਦੀਪ ਸਿੰਘ ਤੇ ਕੀਤੀ ਗਈ ਗੋਲੀਬਾਰੀ ਵਿੱਚ ਸ਼ਾਮਿਲ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕਤਲ ਤੋਂ ਬਾਅਦ 3 ਅਪ੍ਰੈਲ, 2024 ਤੋਂ ਫਰਾਰ ਸੀ ਜੋ ਕਿ ਹੁਣ ਪੁਲਿਸ ਦੀ ਗ੍ਰਿਫਤ ‘ਚ ਹੈ।
ਇਹ ਵੀ ਪੜ੍ਹੋ : ਬਰਨਾਲਾ ਦੀ ਧੀ ਨੇ ਚਮਕਾਇਆ ਪੰਜਾਬ ਦਾ ਨਾਂਅ, NMMS ਪ੍ਰੀਖਿਆ ‘ਚ ਪੰਜਾਬ ਭਰ ‘ਚ ਹਾਸਿਲ ਕੀਤਾ ਪਹਿਲਾ ਸਥਾਨ
ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮਾਂ ਕੋਲੋਂ ਇੱਕ ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਹਥਿਆਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਸਥਿਤ ਬਦਮਾਸ਼ਾਂ ਵੱਲੋਂ ਚਲਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: