ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬਦਮਾਸ਼ਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਨਾਮੀ ਗੈਂਗ ਦੁਆਰਾ ਰਚੀ ਗਈ ਇੱਕ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਦੀ ਪਛਾਣ ਹਿਮਾਂਸ਼ੂ ਸੂਦ, ਵਾਸੀ ਫਗਵਾੜਾ, ਕਪੂਰਥਲਾ ਵਜੋਂ ਹੋਈ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਟਵੀਟ ਕੀਤਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਦੁਬਈ, ਯੂ.ਏ.ਈ. ਸਥਿਤ, ਨਮਿਤ ਸ਼ਰਮਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਹਾਲ ਹੀ ਵਿੱਚ, ਹਿਮਾਂਸ਼ੂ ਸੂਦ ਨੇ ਆਪਣੇ ਹੋਰ ਗੈਂਗ ਮੈਂਬਰਾਂ ਨਾਲ ਮਿਲ ਕੇ ਨਮਿਤ ਸ਼ਰਮਾ ਦੇ ਨਿਰਦੇਸ਼ਾਂ ‘ਤੇ ਹਰਿਦੁਆਰ ਵਿੱਚ ਇੱਕ ਹੋਟਲ ਮਾਲਕ ‘ਤੇ ਗੋਲੀਆਂ ਚਲਾਈਆਂ ਅਤੇ ਉਸਨੂੰ ਕ੍ਰਮਵਾਰ ਮੱਧ ਪ੍ਰਦੇਸ਼ ਅਤੇ ਕਪੂਰਥਲਾ ਵਿੱਚ 2 ਹੋਰ ਟੀਚਿਆਂ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਇਹ ਵੀ ਪੜ੍ਹੋ : ਪੱਟੀ ਦੇ ਗੁਰਸਾਹਿਬ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਹੋਈਆਂ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ
ਖੁਫੀਆ ਅਤੇ ਤਕਨੀਕੀ ਜਾਣਕਾਰੀ ਦੇ ਸਮਰਥਨ ਨਾਲ, ਟੀਮ ਨੇ ਇਸ ਟਾਰਗੇਟ ਕਿਲਿੰਗ ਮਾਡਿਊਲ ਨੂੰ ਸਫਲਤਾਪੂਰਵਕ ਖਤਮ ਕਰ ਦਿੱਤਾ, ਜਿਸ ਨਾਲ ਜਨਤਕ ਸੁਰੱਖਿਆ ਲਈ ਇੱਕ ਗੰਭੀਰ ਖ਼ਤਰਾ ਟਲ ਗਿਆ। ਉਸ ਕੋਲੋਂ ਇੱਕ .30 ਬੋਰ PX3 ਪਿਸਤੌਲ 04 ਜ਼ਿੰਦਾ ਕਾਰਤੂਸਾਂ, ਇੱਕ .32 ਪਿਸਤੌਲ 3 ਜ਼ਿੰਦਾ ਕਾਰਤੂਸਾਂ ਦੇ ਨਾਲ ਬਰਾਮਦ ਹੋਈ ਹੈ। ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਅਗਲੇ ਅਤੇ ਪਿੱਛਲੇ ਸੰਬੰਧਾ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























