ਪੰਜਾਬ ਪੁਲਿਸ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਟੀਮ ਨੇ BKI ਨਾਲ ਜੁੜੇ ਕਾਰਕੁਨਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਤਵਾਦੀ ਘਟਨਾ ਵਿੱਚ ਵਰਤਿਆ ਗਿਆ 86 ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਖੁਦ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋ ਕੁਝ ਦਿਨ ਪਹਿਲਾਂ ਦੋ BKI ਕਾਰਕੁਨਾਂ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਅਗਲੇ- ਪਿੱਛਲੇ ਸੰਬੰਧਾ ਦੀ ਜਾਂਚ ਉੱਤੇ ਕਾਰਵਾਈ ਕਰਦੇ ਹੋਏ, ਇੱਕ 86P ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ, ਉਨ੍ਹਾਂ ਦੇ ਸਾਥੀ ਵਿਸ਼ਵਜੀਤ ਨੂੰ ਕੋਲਕਾਤਾ ਤੋਂ (ਜਦੋਂ ਉਹ ਮਲੇਸ਼ੀਆ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ) ਅਤੇ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਸ ਤੋਂ ਇਹ ਗ੍ਰਨੇਡ ਬਰਾਮਦ ਹੋਇਆ।
ਇਹ ਵੀ ਪੜ੍ਹੋ : 3 Idiots ‘ਚ ਪ੍ਰੋਫੈਸਰ ਬਣੇ Achyut Potdar ਦਾ ਹੋਇਆ ਦਿ.ਹਾਂ/ਤ, ਭਾਰਤੀ ਫੌਜ ‘ਚ ਕੈਪਟਨ ਵਜੋਂ ਨਿਭਾ ਚੁੱਕੇ ਨੇ ਸੇਵਾਵਾਂ
ਸਾਰੇ ਮੁਲਜ਼ਮ ਕੈਨੇਡਾ ਸਥਿਤ BKI ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਵਿਸ਼ਵਜੀਤ ਅਤੇ ਜੈਕਸਨ ਨੇ ਜੁਲਾਈ ਦੇ ਅਖੀਰ ਵਿੱਚ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ 2 ਹੈਂਡ ਗ੍ਰਨੇਡ ਲਏ ਸਨ, ਜਿਨ੍ਹਾਂ ਵਿਚੋਂ ਇੱਕ 10 ਦਿਨ ਪਹਿਲਾਂ ਐਸ.ਬੀ.ਐਸ. ਨਗਰ ਵਿੱਚ ਸ਼ਰਾਬ ਦੇ ਠੇਕੇ ’ਤੇ ਧਮਾਕੇ ਲਈ ਵਰਤਿਆ ਗਿਆ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























