ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ ਨੂੰ ਅੱਜ (9 ਜੂਨ) ਨੂੰ ਮੋਹਾਲੀ ਅਦਾਲਤ ਵਿੱਚ ਦੋ ਦਿਨਾਂ ਦੇ ਰਿਮਾਂਡ ਦੇ ਅੰਤ ‘ਤੇ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਇਸ ਮੌਕੇ ਜਸਬੀਰ ਦੇ ਵਕੀਲ ਮੋਹਿਤ ਕੁਮਾਰ ਦੁਪੱੜ ਨੇ ਕਿਹਾ ਕਿ ਅੱਜ ਪੁਲਿਸ ਨੇ ਰਿਮਾਂਡ ਦੀ ਮੰਗ ਨਹੀਂ ਕੀਤੀ। ਜਿਊਡਿਸ਼ੀਅਲ ਕਰ ਦਿੱਤਾ ਗਿਆ ਹੈ ਤੇ ਹੁਣ ਉਸ ਨੂੰ 23 ਜੂਨ ਤੱਕ ਭੇਜ ਦਿੱਤਾ ਗਿਆ ਹੈ। ਸੁਣਵਾਈ ਸਿਰਫ਼ ਪੰਜ ਮਿੰਟਾਂ ਵਿੱਚ ਪੂਰੀ ਹੋ ਗਈ।
ਦੂਜੇ ਪਾਸੇ, ਵਕੀਲ ਦਾ ਕਹਿਣਾ ਹੈ ਕਿ ਅੱਜ ਅਦਾਲਤ ਵਿੱਚ ਸੁਣਵਾਈ ਦੌਰਾਨ ਗਰਲਫ੍ਰੈਡ ਦਾ ਕੋਈ ਜ਼ਿਕਰ ਨਹੀਂ ਹੋਇਆ, ਨਾ ਹੀ ਕੰਪਿਊਟਰ ਅਤੇ ਲੈਪਟਾਪ ‘ਤੇ ਕੋਈ ਗੱਲਬਾਤ ਹੋਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਪੁਲਿਸ ਵੱਲੋਂ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਜਾਵੇਗੀ, ਜਿਸ ਵਿੱਚ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਕਸ਼ਨ, ਬਠਿੰਡਾ ਦਾ DSP ਸਸਪੈਂਡ, ਨ.ਸ਼ਾ ਤ.ਸ.ਕ.ਰਾਂ ਨਾਲ ਸਬੰਧਾਂ ਦਾ ਸ਼ੱਕ!
ਜਸਬੀਰ ਦਾ ਕਹਿਣਾ ਹੈ ਕਿ ਉਸ ਨੂੰ ਜ਼ਬਰਦਸਤੀ ਫਸਾਇਆ ਗਿਆ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਜਸਬੀਰ ਦੀ ਡਾਕਟਰੀ ਜਾਂਚ ਕੀਤੀ ਗਈ ਸੀ, ਪਰ ਉਸ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ। ਜਦੋਂ ਕਿ ਪਿਛਲੀ ਵਾਰ ਸੁਣਵਾਈ ਦੌਰਾਨ ਉਸ ਨੇ ਜਿੱਤ ਦਾ ਸੰਕੇਤ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: