ਇੰਸਟਾਗ੍ਰਾਮ ਇਨਫਲੂਐਂਸਰ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਕਤਲ ਦੇ ਦੋਵੇਂ ਮੁਲਜ਼ਮਾਂ, ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਬੁੱਧਵਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਕਸਟਡੀਵਿਚ ਬਠਿੰਡਾ ਜੇਲ੍ਹ ਭੇਜ ਦਿੱਤਾ। ਮੁਲਜ਼ਮ ਪਿਛਲੇ ਪੰਜ ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਸਨ।
ਦੋਵੇਂ ਮੁਲਜ਼ਮਾਂ ਨੇ ਪੁਲਿਸ ਰਿਮਾਂਡ ਦੇ ਪਹਿਲੇ ਦੋ ਦਿਨਾਂ ਦੌਰਾਨ ਖੁਲਾਸਾ ਕੀਤਾ ਸੀ ਕਿ ਕਤਲ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋ ਉਨ੍ਹਾਂ ਦੇ ਨਾਲ ਸੀ, ਜੋ ਕਤਲ ਤੋਂ ਬਾਅਦ ਬਠਿੰਡਾ ਤੋਂ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਯੂਏਈ ਭੱਜ ਗਿਆ। ਪੰਜਾਬ ਪੁਲਿਸ ਹੁਣ ਅੰਮ੍ਰਿਤਪਾਲ ਨੂੰ ਯੂਏਈ ਵਿੱਚ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ।

11 ਜੂਨ ਨੂੰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੀ ਗਲਾ ਘੁੱਟੀ ਹੋਈ ਲਾਸ਼ ਭੁੱਚੋ ਖੁਰਦ ਨੇੜੇ ਇੱਕ ਨਿੱਜੀ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਬਰਾਮਦ ਹੋਈ ਸੀ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।
ਦੋਵਾਂ ਦੇ ਖੁਲਾਸੇ ਦੇ ਆਧਾਰ ‘ਤੇ, ਪੁਲਿਸ ਨੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਦਾ ਪਾਸਪੋਰਟ ਨੰਬਰ ਲਿਆ ਅਤੇ ਉਸ ਦੀ ਯਾਤਰਾ ਦੀ ਜਾਣਕਾਰੀ ਪ੍ਰਾਪਤ ਕੀਤੀ। ਪਤਾ ਲੱਗਾ ਕਿ ਕਤਲ ਤੋਂ ਬਾਅਦ ਉਹ ਆਪਣੇ ਸਾਥੀ ਰਣਜੀਤ ਸਿੰਘ ਅਤੇ ਇੱਕ ਹੋਰ ਅਣਪਛਾਤੇ ਸਾਥੀ ਨਾਲ ਬਠਿੰਡਾ ਤੋਂ ਸਿੱਧਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ, ਉੱਥੋਂ ਉਸਨੇ ਯੂਏਈ ਲਈ ਉਡਾਣ ਭਰੀ।
ਇਹ ਵੀ ਪੜ੍ਹੋ : FASTag ਨੂੰ ਲੈ ਕੇ 15 ਅਗਸਤ ਤੋਂ ਬਦਲ ਜਾਣਗੇ ਨਿਯਮ, 3000 ਰੁਪਏ ‘ਚ ਬਣਾਇਆ ਜਾਵੇਗਾ ਸਾਲਾਨਾ ਪਾਸ
ਇਸ ਖੁਲਾਸੇ ਤੋਂ ਬਾਅਦ ਜਦੋਂ ਪੁਲਿਸ ਨੇ ਦੋ ਦਿਨਾਂ ਦੇ ਰਿਮਾਂਡ ਦੀ ਸਮਾਪਤੀ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਉਨ੍ਹਾਂ ਨੂੰ ਦੁਬਾਰਾ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਬੁੱਧਵਾਰ ਨੂੰ ਜਦੋਂ ਅੱਜ ਰਿਮਾਂਡ ਖਤਮ ਹੋਇਆ ਤਾਂ ਪੁਲਿਸ ਨੇ ਦੋਵਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਇਸ ਤੋਂ ਇਲਾਵਾ ਉਕਤ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਦੇ ਖੁਲਾਸੇ ਤੋਂ ਬਾਅਦ ਰਣਜੀਤ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਦਾ ਨਾਮ ਲਿਆ ਗਿਆ। ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਪੁਲਿਸ ਨਾਮਜ਼ਦ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























