ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਠੇਕਾ ਮੁਲਾਜ਼ਮਾਂ ਨੂੰ ਦੋ ਘੰਟੇ ਲਈ ਸੂਬੇ ਭਰ ਦੇ ਬੱਸ ਸਟੈਂਡ ਬੰਦ ਕਰਨੇ ਮਹਿੰਗੇ ਪੈ ਗਏ ਹਨ। ਉਨ੍ਹਾਂ ਦੀ ਨੌਕਰੀ ‘ਤੇ ਵੀ ਤਲਵਾਰ ਲਟਕ ਗਈ ਹੈ। ਜਾਣਕਾਰੀ ਮੁਤਾਬਕ ਠੇਕਾ ਮੁਲਾਜ਼ਮਾਂ ‘ਤੇ ਅਪਰਾਧਕ ਮਾਮਲੇ ਦਰਜ ਕੀਤੇ ਗਏ ਹਨ। ਜਿਸ ਕਾਰਨ ਯੂਨੀਅਨ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਲਈ ਅੱਜ ਯਾਨੀ ਐਤਵਾਰ ਨੂੰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ।
ਡਿਪੂ ਦੇ ਜਨਰਲ ਮੈਨੇਜਰ ਵੱਲੋਂ ਬੱਸ ਅੱਡੇ ਬੰਦ ਕਰਨ ਵਾਲੇ ਠੇਕਾ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜਲੰਧਰ ਸਣੇ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਰੂਪਨਗਰ, ਫਿਰੋਜ਼ਪੁਰ ਆਦਿ ਥਾਵਾਂ ’ਤੇ ਠੇਕਾ ਮੁਲਾਜ਼ਮਾਂ ’ਤੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰਾਂ ਵੱਲੋਂ ਦਰਜ ਕਰਵਾਏ ਗਏ ਅਪਰਾਧਕ ਮਾਮਲਿਆਂ ਦੀਆਂ ਕਾਪੀਆਂ ਪ੍ਰਾਪਤ ਹੋਈਆਂ ਹਨ। ਨਵੰਬਰ ਮਹੀਨੇ ਦੌਰਾਨ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਸੀ ਕਿ ਕੈਬਨਿਟ ਮੀਟਿੰਗ ਦੌਰਾਨ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਐਲਾਨ ਕਰ ਦਿੱਤਾ ਜਾਵੇਗਾ। ਜਦਕਿ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਵਿਚ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: