ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਆਲੀਆਂ ਵਿਚ ਇੱਕ ਬੰਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 44 ਸਾਲਾਂ ਸੁਰਜੀਤ ਸਿੰਘ ਨਿਵਾਸੀ ਪਿੰਡ ਆਲੀਆਂ ਵਜੋਂ ਹੋਈ ਹੈ। ਫਤਿਹਗੜ੍ਹ ਸਾਹਿਬ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਦੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪਤਨੀ ਤੋਂ ਦੁਖੀ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ, ਰੁੱਸ ਕੇ ਗਈ ਹੋਈ ਸੀ ਪੇਕੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਫਤਿਹਗੜ੍ਹ ਸਾਹਿਬ ਰਾਕੇਸ਼ ਯਾਦਵ ਨੇ ਦੱਸਿਆ ਕਿ ਮ੍ਰਿਤਕ ਦਿਹਾੜੀਦਾਰ ਸੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਦੇਖਿਆ ਕਿ ਉਕਤ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਿਆ ਹੋਇਆ ਸੀ ਅਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਹਿਲੀ ਨਜ਼ਰ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਦਾ ਲੱਗ ਰਿਹਾ ਹੈ। ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























