ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਣੇ ਹੋਰ ਕਿਸਾਨੀ ਮੰਗਾਂ ਨੂੰ ਲੈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ 18 ਜਨਵਰੀ (ਸ਼ਨੀਵਾਰ) ਤੋਂ ਮੈਡੀਕਲ ਸਹਾਇਤਾ ਲੈਣੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੋ ਗਈ ਹੈ, ਜਿਸ ਤੋਂ ਬਾਅਦ ਡੱਲੇਵਾਲ ਮੈਡੀਕਲ ਸਹਾਇਤਾ ਲਈ ਰਾਜ਼ੀ ਹੋਏ ਹਨ। ਇਸ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।

Dallewal agrees to medical aid
ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ‘ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ। ਕੇਂਦਰ ਸਰਕਾਰ ਦੇ ਪ੍ਰਪੋਜ਼ਲ ਤੋਂ ਬਾਅਦ ਜਗਜੀਤ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋਏ। ਡਾਕਟਰ ਵੱਲੋਂ ਉਨ੍ਹਾਂ ਨੂੰ ਗਲੂਕੋਜ਼ ਦਿੱਤਾ ਗਿਆ। ਡੱਲੇਵਾਲ ਦੇ ਮਰਨ ਵਰਤ ਦਾ ਅੱਜ 55ਵਾਂ ਦਿਨ ਹੈ।

Dallewal agrees to medical aid
ਸੱਦੇ ਵਿਚ ਲਿਖਿਆ ਗਿਆ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਡੱਲੇਵਾਲ ਜਲਦੀ ਹੀ ਆਪਣਾ ਮਰਨ ਵਰਤ ਖਤਮ ਕਰਕੇ ਮੀਟਿੰਗ ਵਿੱਚ ਸ਼ਾਮਲ ਹੋਣਗੇ।

Dallewal agrees to medical aid
ਇਹ ਵੀ ਪੜ੍ਹੋ : ਮਰਹੂਮ MLA ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅੱਜ, ‘ਆਪ’ ਦੇ ਵਿਧਾਇਕ ਤੇ ਪਾਰਟੀ ਮੁਖੀ ਹੋਣਗੇ ਸ਼ਾਮਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਿਯਰੰਜਨ ਨੇ ਕਿਹਾ ਕਿ ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਕੇਂਦਰ ਨੂੰ ਚਿੰਤਾ ਹੈ। ਅਸੀਂ ਇੱਥੇ ਇਸ ਲਈ ਆਏ ਹਾਂ ਤਾਂ ਕਿ ਕੋਈ ਰਸਤਾ ਲੱਭਿਆ ਜਾ ਸਕੇ। ਕੇਂਦਰੀ ਅਧਿਕਾਰੀਆਂ ਨੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ ਪਰ ਉਨ੍ਹਾਂ ਇਨਕਾਰ ਕਰ ਦਿੱਤਾ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਮਰਨ ਵਰਤ ‘ਤੇ ਬੈਠੇ 121 ਕਿਸਾਨਾਂ ਨਾਲ ਗੱਲ ਕੀਤੀ ਜਾਵੇ।
121 ਕਿਸਾਨਾਂ ਨੇ ਕਿਹਾ ਕਿ ਪਹਿਲਾਂ ਡੱਲੇਵਾਲ ਕੁਝ ਖਾ ਲਵੇ, ਫਿਰ ਖਾਵਾਂਗੇ। ਉਨ੍ਹਾਂ ਨਾਲ ਹੀ ਵਰਤ ਖ਼ਤਮ ਕਰਨਗੇ। ਕਿਸਾਨਾਂ ਨੇ ਡੱਲੇਵਾਲ ਨੂੰ ਮੈਡੀਕਲ ਕਰਵਾਉਣ ਲਈ ਹਾਮੀ ਭਰ ਦਿੱਤੀ ਹੈ। ਡਾਕਟਰਾਂ ਨੇ ਕਿਹਾ ਹੈ ਕਿ ਡੱਲੇਵਾਲ 14 ਫਰਵਰੀ ਤੱਕ ਡਾਕਟਰੀ ਸਹਾਇਤਾ ‘ਤੇ ਨਹੀਂ ਬਚ ਸਕਦਾ। ਜਿਸ ‘ਤੇ ਕਿਸਾਨ ਆਗੂ ਕਾਕਾ ਸਿੰਘ ਕੋਕੜਾ ਨੇ ਕਿਹਾ ਕਿ ਹੁਣ ਡੱਲੇਵਾਲ ‘ਤੇ ਮੈਡੀਕਲ ਕਰਵਾਉਣ ਅਤੇ ਮਰਨ ਵਰਤ ਖਤਮ ਕਰਨ ਲਈ ਦਬਾਅ ਪਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
