ਪੰਜਾਬ ਵਿਚ ਮੀਂਹ ਕਾਰਨ ਹਾਲਾਤ ਪਹਿਲਾਂ ਹੀ ਵਿਗੜੇ ਹੋਏ ਹਨ। ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਨਾਲ ਸੂਬੇ ਦੇ 7 ਜ਼ਿਲ੍ਹੇ ਪਾਣੀ ਦੀ ਲਪੇਟ ਵਿਚ ਆਏ ਹੋਏ ਹਨ। ਇਸੇ ਵਿਚਾਲੇ ਮਾਧੋਪੁਰ ਬੰਨ੍ਹ ਟੁੱਟਣ ਦੀ ਖਬਰ ਸਾਹਮਣੇ ਆਈ ਹੈ। ਬੰਨ੍ਹ ਟੁੱਟਣ ਨਾਲ ਕਈ ਬੰਦੇ ਫਸੇ ਹੋਏ ਹਨ। ਫਸੇ ਲੋਕਾਂ ਨੂੰ ਬਚਾਉਣ ਲਈ CRPF ਦਾ ਹੈਲੀਕਾਪਟਰ ਆ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ CRPF ਦੇ ਜਵਾਨ ਵੀ ਦੂਜੇ ਪਾਸੇ ਫਸੇ ਹੋਏ ਹਨ।
ਦੱਸ ਦੇਈਏ ਕਿ ਮਾਧੋਪੁਰ ਹੈੱਡ ਦੇ ਤਿੰਨ ਤੋਂ ਚਾਰ ਫਲੱਡ ਗੇਟ ਟੁੱਟ ਚੁੱਕੇ ਹਨ। ਜਿਹੜਾ ਰਣਜੀਤ ਸਾਗਰ ਡੈਮ ਦਾ ਪਾਣੀ ਛੱਡਿਆ ਜਾਂਦਾ ਹੈ, ਉਹ ਇਸ ਡੈਮ ਦੇ ਅੰਦਰ ਰੋਕਿਆ ਜਾਂਦਾ ਹੈ ਤੇ ਫਿਰ ਥੋੜ੍ਹਾ-ਥੋੜ੍ਹਾ ਕਰਕੇ ਪੰਜਾਬ ਅੰਦਰ ਛੱਡਿਆ ਜਾਂਦਾ ਹੈ। ਪਾਣੀ ਦਾ ਵਹਾਅ ਜ਼ਿਆਦਾ ਹੋਣ ਕਰਕੇ ਇਹ ਬੰਨ੍ਹ ਪੂਰੀ ਤਰ੍ਹਾਂ ਟੁੱਟ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਿਹੜਾ ਬੰਦਾ ਗੇਟ ਖੋਲ੍ਹਣ ਆਇਆ ਸੀ ਉਹ ਵੀ ਪਾਣੀ ਵਿਚ ਰੁੜ ਗਿਆ, ਹਾਲਾਂਕਿ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ।

ਦੱਸਿਆ ਜਾ ਰਿਹਾ ਹੈ ਕਿ 16 ਦੇ ਕਰੀਬ ਲੋਕ ਅੰਦਰ ਫਸੇ ਹੋਏ ਹਨ, ਜਿਨ੍ਹਾਂ ਵਿਚ CRPF ਦੇ ਜਵਾਨ ਤੇ ਡੈਮ ਦੇ ਮੁਲਾਜ਼ਮ ਵੀ ਸ਼ਾਮਲ ਹਨ, ਉਨ੍ਹਾਂ ਨੂੰ ਰੈਸਕਿਊ ਕਰਨ ਲਈ ਹੈਲੀਕਾਪਟਰ ਆ ਚੁੱਕਾ ਹੈ ਤੇ ਪੂਰੇ ਹਾਲਾਤ ਦਾ ਜਾਇਜ਼ਾ ਲੈ ਰਿਹਾ ਹੈ।
ਇਹ ਵੀ ਪੜ੍ਹੋ : ਆਸਾਰਾਮ ਨੂੰ ਵੱਡਾ ਝਟਕਾ! ਹਾਈਕੋਰਟ ਨੇ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰ
ਦੱਸ ਦੇਈਏ ਕਿ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਬੁੱਧਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਰਾਵੀ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਸਮੇਂ ਲਗਭਗ 20 ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਜਦੋਂ ਕਿ ਸਬ-ਸਟੇਸ਼ਨ ਬੰਦ ਹੋਣ ਕਾਰਨ ਲਗਭਗ 50 ਪਿੰਡਾਂ ਵਿੱਚ ਬਿਜਲੀ ਸਪਲਾਈ ਵੀ ਬੰਦ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























