ਸੰਗਰੂਰ ਦੇ ਭਵਾਨੀਗੜ੍ਹ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਮਜ਼ਦੂਰ ਦੀ ਧੀ ਦੀ ਝੋਨਾ ਲਗਾਉਂਦਿਆਂ ਦਿਮਾਗੀ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ । ਮ੍ਰਿਤਕ ਲੜਕੀ ਦੀ ਪਹਿਚਾਣ ਸਿਮਰਨ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ 12ਵੀਂ ਜਮਾਤ ਦੀ ਵਿਦਿਆਰਥਣ ਸੀ। ਆਰਥਿਕ ਤੰਗੀ ਹੋਣ ਕਾਰਨ ਸਿਮਰਨ ਆਪਣੇ ਪਰਿਵਾਰ ਦੇ ਗੁਜ਼ਾਰੇ ਲਈ ਆਪਣੀ ਮਾਤਾ ਨਾਲ ਮਿਹਨਤ-ਮਜ਼ਦੂਰੀ ਕਰਦੀ ਸੀ।
ਮਿਲੀ ਜਾਣਕਾਰੀ ਮੁਤਾਬਕ ਸਿਮਰਨ ਆਪਣੇ ਪਰਿਵਾਰ ਨਾਲ ਖੇਤ ਵਿੱਚ ਝੋਨਾ ਲਗਾ ਰਹੀ ਸੀ। ਬਹੁਤ ਜ਼ਿਆਦਾ ਗਰਮੀ ਹੋਣ ਕਾਰਨ ਉਸ ਨੂੰ ਖੇਤ ਵਿੱਚ ਹੀ ਦਿਮਾਗ ਦਾ ਦੌਰਾ ਪੈ ਗਿਆ ਤੇ ਉਹ ਉੱਥੇ ਹੀ ਡਿੱਗ ਗਈ।
ਇਹ ਵੀ ਪੜ੍ਹੋ: SC ਸਕਾਲਰਸ਼ਿਪ ਘਪਲਾ, ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, ਧਰਮਸੋਤ ‘ਤੇ ਕਸੇਗਾ ਸ਼ਿਕੰਜਾ
ਜਿਸ ਤੋਂ ਬਾਅਦ ਸਿਮਰਨ ਨੂੰ ਇਲਾਜ ਲਈ ਸੰਗਰੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਪਰ ਨਿੱਜੀ ਹਸਪਤਾਲ ਦੀ ਮਹਿੰਗੀ ਫੀਸ ਨਾ ਦੇ ਸਕਣ ਕਾਰਨ ਫਿਰ ਉਸ ਨੂੰ ਰੈਫ਼ਰ ਕਰਵਾ ਕੇ ਦੇ ਪਟਿਆਲਾ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇੱਕ ਹਫ਼ਤੇ ਦੇ ਕਰੀਬ ਚੱਲੇ ਇਲਾਜ ਦੌਰਾਨ ਅਖੀਰ ਉਸ ਨੇ ਦਮ ਤੋੜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: