ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਗੁਰਦਾਸਪੁਰ ਵਿੱਚ 10 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਵਾਲੀ ਸੰਗਤ ਤੇ ਸਥਾਨਕ ਸੰਗਤ ਲਈ ਖਾਸ ਪ੍ਰਬੰਧ ਕੀਤਾ ਜਾਣਗੇ ਤਾਂ ਜੋ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐੱਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ।
ਇਸ ਸਬੰਧੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਸਬੰਧੀ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਵੀ ਸਥਾਪਤ ਕੀਤੇ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -: