ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਹੋਈ ਰਿਪੋਰਟ ਅਤੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।
ਦਰਅਸਲ, ਡਿਪਟੀ ਕਮਿਸ਼ਨਰ ਨੇ ਉਪ ਮੰਡਲ ਡੇਰਾ ਬਾਬਾ ਨਾਨਕ ਵਿੱਚ 4 ਮਾਰਚ 2024 ਨੂੰ ਲੋਕਲ ਛੁੱਟੀ ਐਲਾਨੀ ਹੈ। ਜਿਸ ਦੇ ਮੱਦੇਨਜ਼ਰ ਉਪ ਮੰਡਲ ਡੇਰਾ ਬਾਬਾ ਨਾਨਕ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ –