ਪੰਜਾਬ ਵਿੱਚ ਜਲੰਧਰ ਡੀਸੀ ਦਫ਼ਤਰ ਯੂਨੀਅਨ ਦੇ ਪ੍ਰਧਾਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਡੀਸੀ ਦਫ਼ਤਰ ਦੀ ਇੱਕ ਮਹਿਲਾ ਮੁਲਾਜ਼ਮ ਦੀ ਸ਼ਿਕਾਇਤ ’ਤੇ ਖ਼ੁਦ ਬੁਰੀ ਤਰ੍ਹਾਂ ਫਸਿਆ ਹੋਇਆ ਹੈ। ਮਹਿਲਾ ਮੁਲਾਜ਼ਮ ਮਨਮੀਤ ਗੁਪਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਡੀਸੀ ਦਫ਼ਤਰ ਸਟਾਫ਼ ਯੂਨੀਅਨ ਦੇ ਪ੍ਰਧਾਨ ਪਵਨ ਕੁਮਾਰ ਵਰਮਾ ’ਤੇ ਗ਼ੈਰ-ਜ਼ਮਾਨਤੀ ਧਾਰਾਵਾਂ ਤਹਿਤ ਔਰਤ ਨਾਲ ਛੇੜਖਾਨੀ, ਜ਼ਲੀਲ ਕਰਨ ਦੇ ਨਾਲ-ਨਾਲ ਕੁੱਟਮਾਰ ਕਰਨ ਦਾ ਕੇਸ ਦਰਜ ਕੀਤਾ ਹੈ।
ਮਹਿਲਾ ਮੁਲਾਜ਼ਮ ਡੀਸੀ ਦਫ਼ਤਰ ਦੀ ਚਾਰਦੀਵਾਰੀ ਵਿੱਚ ਹੀ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿੱਚ ਰੀਡਰ ਵਜੋਂ ਕੰਮ ਕਰ ਰਹੀ ਹੈ। ਔਰਤ ਨੇ ਆਪਣੀ ਸ਼ਿਕਾਇਤ ‘ਚ ਕਿਹਾ ਕਿ ਪ੍ਰਧਾਨ ਪਵਨ ਕੁਮਾਰ ਵਰਮਾ ਉਸ ਨੂੰ ਮਾਨਸਿਕ ਤੌਰ ‘ਤੇ ਤੰਗ-ਪ੍ਰੇਸ਼ਾਨ ਕਰਦਾ ਹੈ। ਉਸ ਦੀ ਇਜਾਜ਼ਤ ਤੋਂ ਬਿਨਾਂ ਉਹ ਕਦੇ ਦਫ਼ਤਰ ਵਿਚ ਆਪਣੇ ਮੋਬਾਈਲ ਨਾਲ ਉਸ ਦੀ ਵੀਡੀਓ ਬਣਾਉਣ ਲੱਗ ਜਾਂਦਾ ਹੈ ਅਤੇ ਕਦੇ ਉਸ ਦਾ ਪਿੱਛਾ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇੰਨਾ ਹੀ ਨਹੀਂ, ਜਦੋਂ ਉਹ ਆਪਣੀ ਸੀਟ ‘ਤੇ ਨਹੀਂ ਹੁੰਦੀ, ਤਾਂ ਉਸ ਦੀ ਗੈਰ-ਹਾਜ਼ਰੀ ‘ਚ ਉਹ ਉਸ ਦੀ ਸੀਟ ‘ਤੇ ਆ ਜਾਂਦੇ ਹਨ ਅਤੇ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੰਦੇ ਹਨ। ਉਹ ਸਟਾਫ ਨਾਲ ਉਲਟਾ ਇਸ ਬਾਰੇ ਗੱਲ ਕਰਦਾ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੇ ਇਰਾਦੇ ਨਾਲ ਟਿੱਪਣੀਆਂ ਪਾਸ ਕਰਦਾ ਹੈ। ਉਹ ਉਸ ਨੂੰ ਇਹ ਧਮਕੀ ਵੀ ਦਿੰਦੇ ਹਨ ਕਿ ਉਹ ਉਸ ਨੂੰ ਕੰਮ ਨਹੀਂ ਕਰਨ ਦੇਵੇਗਾ।