ਲੁਧਿਆਣਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਕਮਰੇ ਵਿਚੋਂ ਬਰਾਮਦ ਕੀਤੀਆਂ ਗਈਆਂ ਹਨ। ਘਟਨਾ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਇਲਾਕੇ ਵਿਚ ਬਦਬੂ ਫੈਲ ਗਈ ਤੇ ਗੁਆਂਢ ਵਿਚ ਰਹਿੰਦੇ ਲੋਕਾਂ ਨੇ ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਮਾਂ-ਪੁੱਤ 2 ਦਿਨ ਤੋਂ ਘਰੋਂ ਬਾਹਰ ਨਹੀਂ ਨਿਕਲੇ ਸਨ ਜਿਸ ਕਰਕੇ ਉਨ੍ਹਾਂ ਨੂੰ ਸ਼ੱਕ ਹੋਇਆ ਤੇ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੌਕੇ ਉਤੇ ਪਹੁੰਚੇ ਪੁਲਿਸ ਮੁਲਾਜ਼ਮ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ ਤਾਂ ਕਮਰੇ ਵਿਚ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ ਬੈੱਡ ਉਤੇ ਪਈਆਂ ਹੋਈਆਂ ਸਨ।
ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾ ਦਿੱਤੀ ਹੈ। ਜਾਣਕਾਰੀ ਮੁਤਾਬਕ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ ਤੇ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਜਾਂਚ ਮੁਤਾਬਕ ਮਾਂ-ਪੁੱਤ ਉਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਟੂਰਿਜ਼ਮ ਨੂੰ ਹੁਲਾਰਾ ਦੇਣ ਦੀ ਤਿਆਰੀ ‘ਚ ਮਾਨ ਸਰਕਾਰ, ‘ਰੰਗਲਾ ਪੰਜਾਬ’ ਸਮਾਰੋਹ ਮਨਾਉਣ ਦੀ ਦਿੱਤੀ ਮਨਜ਼ੂਰੀ
ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਹਿਲਾ ਆਪਣੇ ਪਤੀ ਤੋਂ ਤਲਾਕ ਲੈਣ ਦੇ ਬਾਅਦ ਇਕ ਵਿਅਕਤੀ ਨਾਲ ਲਿਵ ਇਨ ਵਿਚ ਰਹਿ ਰਹੀ ਸੀ। ਮਹਿਲਾ ਨਾਲ ਉਸ ਦਾ ਪੁੱਤ ਵੀ ਰਹਿੰਦਾ ਸੀ। ਪੁਲਿਸ ਨੇ ਮਹਿਲਾ ਦੇ ਪਹਿਲੇ ਪਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਨੇ ਮਹਿਲਾ ਦੇ ਪਹਿਲੇ ਪਤੀ ਦੇ ਮੋਬਾਈਲ ਨੂੰ ਵੀ ਜ਼ਬਤ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: