ਮਾਨਸਾ ਦੇ ਬੱਸ ਸਟੈਂਡ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਮੇਜ਼ ‘ਤੇ 10 ਸਾਲਾ ਬੱਚੇ ਦੀ ਮ੍ਰਿਤਕ ਦੇਹ ਦੇਖੀ ਗਈ। ਅਣਪਛਾਤੇ ਵਿਅਕਤੀ ਬੱਚੇ ਦੀ ਲਾਸ਼ ਨੂੰ ਮੇਜ਼ ‘ਤੇ ਰੱਖ ਕੇ ਫਰਾਰ ਹੋ ਗਏ। ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ। ਮ੍ਰਿਤਕ ਦੇਹ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।
ਮਾਨਸਾ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੱਸ ਸਟੈਂਡ ‘ਤੇ 10 ਸਾਲ ਦੇ ਬੱਚੇ ਦੀ ਲਾਸ਼ ਨੂੰ ਅਣਪਛਾਤੇ ਵਿਅਕਤੀ ਬੱਸ ਸਟੈਂਡ ਦੀ ਮੇਜ਼ ‘ਤੇ ਰੱਖ ਕੇ ਫਰਾਰ ਹੋ ਗਏ ਹਨ। ਘਟਨਾ ਲਗਭਗ 11 ਵਜੇ ਦੀ ਦੱਸੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਥੇ ਕੁਝ ਲੋਕ ਬੈਠੇ ਹੋਏ ਸਨ ਜਿਨ੍ਹਾਂ ਨਾਲ ਦੋ ਔਰਤਾਂ ਤੇ ਇਕ ਪੁਰਸ਼ ਸੀ। ਉਨ੍ਹਾਂ ਤੋਂ ਪਹਿਲਾਂ ਮੇਜ਼ ਦੇ ਆਸ-ਪਾਸ ਕੋਈ ਨਹੀਂ ਸੀ।
ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਨੂੰ SC ਦਾ ਝਟਕਾ! ਸ਼ੁਭਕਰਨ ਮੌ.ਤ ਦੀ ਜਾਂਚ ਰੋਕਣ ਤੋਂ ਕੀਤਾ ਇਨਕਾਰ
ਲੋਕਾਂ ਵਲੋਂ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਬੱਚੇ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਬੱਸ ਸਟੈਂਡ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਬੱਚੇ ਦੀ ਲਾਸ਼ ਕੌਣ ਛੱਡ ਕੇ ਕਿਹਾ ਹੈ। ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -: