ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਦੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਮਨਦੀਪ ਸਿੰਘ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਮੌਤ ਹੋ ਗਈ। ਮਨਦੀਪ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਪਿਛਲੇ ਸਾਢੇ ਤਿੰਨ ਸਾਲ ਪਹਿਲਾਂ ਉਹ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਪਰਿਵਾਰ ਵਾਲਿਆਂ ਦਾ ਇਕਲੌਤਾ ਪੁੱਤਰ ਸੀ । ਉਸ ਦਾ ਡੇਢ ਸਾਲ ਪਹਿਲਾਂ ਵਿਆਹ ਪਿੰਡ ਜਵਾਹਰਵਾਲਾ ਵਿੱਖੇ ਹੋਇਆ ਸੀ । ਕੋਰੋਨਾ ਦੇ ਚੱਲਦੇ ਕੈਨੇਡਾ ਵਿਚ ਫਲਾਈਟਾਂ ਬੰਦ ਹੋਣ ਕਾਰਨ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਡੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਜਾਵੇ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ, 2 ਗੰਭੀਰ ਜ਼ਖਮੀ
ਮ੍ਰਿਤਕ ਪਿਤਾ ਦੇ ਸਤਿਗੁਰ ਸਿੰਘ ਅਤੇ ਚਾਚਾ ਹਰਜਿੰਦਰ ਸਿੰਘ ਨੇ ਦੱਸਿਆ ਕੇ ਉਸ ਨੇ ਆਪਣੇ ਇਕਲੌਤੇ ਪੁੱਤਰ ਮਨਦੀਪ ਸਿੰਘ ਨੂੰ 12ਵੀਂ ਦੀ ਪੜਾਈ ਕਰਵਾਉਣ ਤੋਂ ਬਾਅਦ ਆਈਲੈਟਸ ਕਰਨ ਮਗਰੋਂ 40 ਲੱਖ ਖਰਚ ਕਰਕੇ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਭੇਜਿਆ ਸੀ ਹੁਣ ਅਗਸਤ ਮਹੀਨੇ ਵਿਚ ਉਸ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਆਪਣੀ ਪਤਨੀ ਸਿਮਰਨ ਨੂੰ ਨਾਲ ਲੈ ਕੇ ਜਾਣਾ ਸੀ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਨ੍ਹਾਂ ਨੇ ਮੰਗ ਕੀਤੀ ਹੈ ਸਾਡੇ ਪੁੱਤਰ ਦੀ ਮ੍ਰਿਤਕ ਸਰੀਰ ਨੂੰ ਜਲਦ ਭਾਰਤ ਭੇਜਿਆ ਜਾਵੇ।
ਇਹ ਵੀ ਪੜ੍ਹੋ : ਮਾਲੇਰਕੋਟਲਾ ‘ਚ ਆਰਥਿਕ ਤੰਗੀ ਕਾਰਨ ਇੱਕੋ ਪਰਿਵਾਰ ਦੀਆਂ 3 ਔਰਤਾਂ ਨੇ ਕੀਤੀ ਖੁਦਕੁਸ਼ੀ






















