ਮਾਲੇਰਕੋਟਲਾ ਦੇ ਸੰਦੌੜ ਥਾਣੇ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ ਵਿਖੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਪਿੰਡ ਗੁਆਰਾ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਨਸ਼ਾ ਛੁਡਾਊ ਕੇਂਦਰ ‘ਤੇ ਇਲਜ਼ਾਮ ਲਗਾਏ ਗਏ ਹਨ, ਜਿਸ ਤੋਂ ਬਾਅਦ ਪੁਲਿਸ ਨੇ ਕੇਂਦਰ ਦੇ ਸੰਚਾਲਕ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਮ੍ਰਿਤਕ ਨੌਜਵਾਨ ਰਮਨਦੀਪ ਸਿੰਘ ਦੀ ਭੈਣ ਹਰਦੀਪ ਕੌਰ ਪਤਨੀ ਜਸਪ੍ਰੀਤ ਸਿੰਘ ਵਾਸੀ ਗਹਿਲਾਂ ਨੇ ਸੰਦੌੜ ਥਾਣਾ ਵਿਖੇ ਦਿੱਤੀ ਸ਼ਿਕਾਇਤ ਚ ਦੋਸ਼ ਲਗਾਇਆ ਹੈ ਕਿ ਉਨ੍ਹਾਂ ਵੱਲੋਂ ਰਮਨਦੀਪ ਨੂੰ ਰਾਜੇਵਾਲ ਨੇੜੇ ਸਮਰਾਲਾ ਵਿਖੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਗਿਆ ਸੀ, ਪਰ ਬਾਅਦ ਵਿੱਚ ਉਸਦੇ ਭਰਾ ਨੂੰ ਕੇਂਦਰ ਦੇ ਸੰਚਾਲਕ ਵੱਲੋਂ ਪਤਾ ਨਹੀਂ ਕਿਸ ਵਜ੍ਹਾ ਕਰਕੇ ਮਹੋਲੀ ਕਲਾਂ ਵਿਖੇ ਬਾਹਰਵਾਰ ਹੋਰ ਕੇਂਦਰ ਵਿੱਚ ਲਿਆ ਕਿ ਰੱਖ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਵਧਣਗੀਆਂ ਮਰੀਜ਼ਾਂ ਦੀਆਂ ਮੁਸ਼ਕਲਾਂ ! ਸਰਕਾਰੀ ਹਸਪਤਾਲਾਂ ‘ਚ ਅੱਜ ਤੋਂ OPD ਮੁਕੰਮਲ ਤੌਰ ‘ਤੇ ਬੰਦ
8 ਸਤੰਬਰ ਨੂੰ ਕੇਂਦਰ ਦੇ ਮਾਲਕ ਨੇ ਫੋਨ ਕਰਕੇ ਕਿਹਾ ਕਿ ਰਮਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਸਦੀ ਮ੍ਰਿਤਕ ਦੇਹ ਲੁਧਿਆਣਾ ਵਿਖੇ ਹਸਪਤਾਲ ਵਿੱਚ ਪਈ ਹੈ, ਲੈ ਜਾਓ। ਪਰਿਵਾਰ ਵੱਲੋਂ ਇਸ ਸਬੰਧੀ ਨਸ਼ਾ ਛੁਡਾਊ ਕੇਂਦਰ ਵਿੱਚ ਨੌਜਵਾਨ ਦੀਕੁੱਟਮਾਰ ਕਰਨ ਦੇ ਲਗਾਏ ਗਏ ਦੋਸ਼ਾਂ ਦੇ ਚੱਲਦਿਆਂ ਥਾਣਾ ਸੰਦੌੜ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਭਾਰਤੀ ਨਿਆਂ ਸਹਿੰਤਾ ਦੀ ਧਾਰਾ105 ਅਤੇ 3(5) ਅਧੀਨ ਕੇਦਰ ਚਲਾ ਰਹੇ ਸੁਖਵਿੰਦਰ ਸਿੰਘ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਦੇਹ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: