ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਖੇਤਰ ਪੱਟੀ ਸ਼ਹਿਰ ਦੇ ਇਕ 25 ਸਾਲਾ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਪਰਿਵਾਰ ਉਸ ਦੀ ਦੇਹ ਲੈਣ ਲਈ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਗਏ ਹਨ।
ਮ੍ਰਿਤਕ ਨੌਜਵਾਨ ਦੇ ਪਿਤਾ ਰਾਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਪੁੱਤਰ ਸਵ. ਹਰਪ੍ਰੀਤ ਸਿੰਘ ਜੋ ਕਿ ਇਕ ਭੈਣ ਦਾ ਇਕਲੌਤਾ ਭਰਾ ਸੀ ਅਤੇ ਉਹ 12 ਜੂਨ ਨੂੰ ਆਪਣੇ 3 ਹੋਰਨਾਂ ਸਾਥੀਆਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪੱਟੀ ਤੋਂ ਗਿਆ ਸੀ। ਜਾਣਕਾਰੀ ਮੁਤਾਬਕ ਜਦੋਂ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਲਗਭਗ 300 ਮੀਟਰ ਦੀ ਦੂਰੀ ‘ਤੇ ਪਹੁੰਚਿਆ ਤਾਂ ਉਸ ਨੂੰ ਸਾਹ ਲੈਣ ਵਿਚ ਦਿੱਕਤ ਹੋਣ ਲੱਗੀ ਤੇ ਫਿਰ ਉੁਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਇਸ ਤੋਂ ਪਹਿਲਾਂ ਵੀ ਕਈ ਵਾਰ ਸ੍ਰੀ ਹੇਮਕੁੰਟ ਸਾਹਿਬ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾ.ਦ.ਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ
ਪਿਛਲੇ ਸਾਲ ਉਸ ਨੇ ਇਕ ਹੀ ਮਹੀਨੇ ਵਿਚ ਦੋ ਵਾਰ ਸ੍ਰੀ ਹੇਮਕੁੰਟ ਸਾਹਿਬ ਵਿਚ ਮੱਥਾ ਟੇਕਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਫੋਨ ‘ਤੇ ਗੱਲ ਕਰ ਰਹੇ ਹਾਂ ਪਰ ਆਪਣੇ ਬਾਕੀ ਸਾਥੀਆਂ ਨਾਲ ਉਨ੍ਹਾਂ ਦੀ ਗੱਲ ਨਹੀਂ ਹੋ ਰਹੀ ਹੈ।