ਪੰਜਾਬ ਸਰਕਾਰ ਦੀ ਅੱਜ ਚੰਡੀਗੜ੍ਹ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਜਿੱਥੇ ਕਈ ਇਤਿਹਾਸਕ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਉੱਥੇ ਹੀ ਪੰਜਾਬ ਸਰਕਾਰ ਵੀ ਡਿਫਾਲਟਰਾਂ ਲਈ ਵੱਡੀ ਸਕੀਮ ਲਿਆਉਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੁੱਡਾ ਦੇ ਉਨ੍ਹਾਂ ਡਿਫਾਲਟਰਾਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ, ਜੋ ਨਾ ਤਾਂ ਐਨ.ਓ.ਸੀ. ਫੀਸ ਅਦਾ ਨਹੀਂ ਕਰ ਸਕੇ ਹਨ ਅਤੇ ਨਾ ਹੀ ਆਪਣਾ ਪਲਾਟ ਬਣਾ ਸਕੇ। ਪਰ ਹੁਣ ਪੰਜਾਬ ਸਰਕਾਰ ਉਨ੍ਹਾਂ ਲਈ ਚਾਰਜਿਜ਼ ਵਿੱਚ 50 ਫੀਸਦੀ ਛੋਟ ਦੇਣ ਦੀ ਸਕੀਮ ਲੈ ਕੇ ਆਈ ਹੈ, ਜਿਸ ਨਾਲ ਡਿਫਾਲਟਰਾਂ ਨੂੰ ਵੱਡੀ ਰਾਹਤ ਮਿਲੇਗੀ।
ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 30 ਸਾਲਾਂ ਦੌਰਾਨ 700 ਏਕੜ ਤੋਂ ਵੱਧ ਜ਼ਮੀਨ ਜੋ ਗਰੀਬ ਵਰਗ ਲਈ ਰੱਖੀ ਗਈ ਸੀ, ਉਹ ਗਰੀਬਾਂ ਨੂੰ ਨਹੀਂ ਦਿੱਤੀ ਗਈ। ਇਸ ਲਈ ਹੁਣ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਇਸ ਤਹਿਤ ਅਜਿਹੀ ਸਾਰੀ ਜ਼ਮੀਨ ਦੀ ਸ਼ਨਾਖਤ ਕਰਕੇ ਖੁੱਲ੍ਹੀ ਮੰਡੀ ਵਿੱਚ ਵੇਚੀ ਜਾਵੇਗੀ। ਇਸ ਤੋਂ ਬਾਅਦ ਆਉਣ ਵਾਲੇ ਪੈਸਿਆਂ ਨਾਲ ਪੰਜਾਬ ਦੇ 10 ਵੱਡੇ ਸ਼ਹਿਰਾਂ ਵਿੱਚ 1500 ਏਕੜ ਜ਼ਮੀਨ ਖਰੀਦੀ ਜਾਵੇਗੀ ਅਤੇ ਇਹ ਜ਼ਮੀਨ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਭਾਵ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ ਦੀ ਅੱਜ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਲਈ ਵੱਡਾ ਅਤੇ ਇਤਿਹਾਸਕ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਤੇਜ਼ਾਬ ਪੀੜਤਾਂ ਲਈ ਵੱਡਾ ਫੈਸਲਾ ਲੈਂਦਿਆਂ ਉਨ੍ਹਾਂ ਦੀ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਐਸਿਡ ਅਟੈਕ ਪੀੜਤਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਸੀ, ਪਰ ਹੁਣ ਇਸ ਨੂੰ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ, ਇਸ ਵਿੱਚ ਥਰਡ ਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਬੰਪਰ ਭਰਤੀਆਂ ਦਾ ਐਲਾਨ, CM ਮਾਨ ਬੋਲੇ- ‘ਸਾਡਾ ਮਕਸਦ ਰੰਗਲਾ ਪੰਜਾਬ ਬਣਾਉਣਾ’
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਕਈ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚ ਦੋ ਹਜ਼ਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਦਕਿ ਮੈਡੀਕਲ ਖੇਤਰ ਵਿੱਚ ਵੀ ਵੱਡੀ ਰਾਹਤ ਦਿੱਤੀ ਗਈ ਹੈ। 13 ਸਪੋਰਟਸ ਇੰਜਰੀ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਦੇ ਨਾਲ-ਨਾਲ 97 ਰੈਜ਼ੀਡੈਂਟ ਡਾਕਟਰਾਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਚੌਕੀਦਾਰਾਂ ਦੇ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਪੁੱਡਾ ਦੇ ਡਿਫਾਲਟਰਾਂ ਲਈ ਵੀ ਵੱਡੀ ਸਕੀਮ ਲੈ ਕੇ ਆਈ ਹੈ।
ਵੀਡੀਓ ਲਈ ਕਲਿੱਕ ਕਰੋ -:
