Declaration of adhatiyas: ਕੇਂਦਰੀ ਖੇਤੀਬਾੜੀ ਕਾਨੂੰਨਾਂ ਕਾਰਨ ਕਿਸਾਨਾਂ ਦਾ ਕੇਂਦਰ ਨਾਲ ਵਿਵਾਦ ਹਾਲੇ ਰੁਕਿਆ ਨਹੀਂ ਕਿ ਹੁਣ ਆੜ੍ਹਤੀਏ ਵੀ ਅੰਦੋਲਨ ਦੀ ਤਿਆਰੀ ਵਿੱਚ ਹਨ। ਇਸ ਪਿੱਛੇ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਹੁਣ ਆਉਣ ਵਾਲੀ ਕਣਕ ਦੀ ਫਸਲ ਦੀ ਖਰੀਦ ਸਿੱਧੇ ਕਿਸਾਨਾਂ ਨੂੰ ਅਦਾ ਕਰਨ ਦੀ ਯੋਜਨਾ ਬਣਾ ਰਹੀ ਹੈ। ਹਾਲ ਹੀ ਵਿੱਚ, ਇਹ ਮੁੱਦਾ ਦਿੱਲੀ ਵਿੱਚ ਕੇਂਦਰੀ ਖੁਰਾਕ ਸਪਲਾਈ ਮੰਤਰਾਲੇ ਦੇ ਅਧਿਕਾਰੀਆਂ ਦੀ ਇੱਕ ਮੀਟਿੰਗ ਵਿੱਚ ਸਾਹਮਣੇ ਆਇਆ ਹੈ । ਹਾਲਾਂਕਿ ਹਾਲੇ ਇਸ ‘ਤੇ ਆਖਰੀ ਫੈਸਲਾ ਨਹੀਂ ਲਿਆ ਗਿਆ ਹੈ, ਪਰ ਕੇਂਦਰੀ ਮੰਤਰਾਲੇ ਨੇ ਇਸਦਾ ਖਾਕਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਅਦਾਇਗੀ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਵਕਾਲਤ ਕੀਤੀ ਹੈ।
ਉਨ੍ਹਾਂ ਕਿਹਾ ਕਿ ‘ਪੰਜਾਬ ਵਿੱਤ ਪ੍ਰਬੰਧਨ ਪ੍ਰਣਾਲੀ’ (ਪੀਐਫਐਮਐਸ) ਦੀ ਅਗਵਾਈ ਹੇਠ ਇਹ ਪੈਸਾ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤਾ ਜਾਵੇਗਾ, ਪਰ ਇਸ ‘ਤੇ ਕੇਂਦਰੀ ਮੰਤਰਾਲੇ ਨੇ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਹੁਣ ਪੰਜਾਬ ਦੇ ਅਧਿਕਾਰੀ ਜਲਦੀ ਹੀ ਇਸ ਮਾਮਲੇ ਵਿੱਚ ਕੇਂਦਰੀ ਮੰਤਰਾਲੇ ਨਾਲ ਦੁਬਾਰਾ ਗੱਲਬਾਤ ਕਰਨਗੇ। ਇੱਥੇ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਮੁਖੀ ਵਿਜੇ ਕਾਲੜਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਇਹ ਕੇਂਦਰ ਸਰਕਾਰ ਦੀ ਨਵੀਂ ਚਾਲ ਹੈ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਵਿਚਾਲੇ ਰਿਸ਼ਤਿਆਂ ਵਿੱਚ ਦਰਾਰ ਪੈਦਾ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਕੇਂਦਰ ਨੇ ਆਪਣਾ ਫੈਸਲਾ ਮਾਰਚ ਦੇ ਅੰਤ ਤੱਕ ਵਾਪਸ ਨਾ ਲਿਆ ਤਾਂ ਪੰਜਾਬ ਦੇ ਆੜ੍ਹਤੀਏ 1 ਅਪ੍ਰੈਲ ਤੋਂ ਹੜਤਾਲ ’ਤੇ ਚਲੇ ਜਾਣਗੇ। ਫਿਰ ਕੇਂਦਰ ਦੇ ਨਾਲ ਆਰ-ਪਾਰ ਦੀ ਲੜਾਈ ਹੋਵੇਗੀ। ਇਸ ਲਈ ਕੇਂਦਰ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ।
ਦੱਸ ਦੇਈਏ ਕਿ ਇਸ ਸਾਲ ਕਣਕ ਦੀ ਖਰੀਦ ਤਕਰੀਬਨ 24,400 ਕਰੋੜ ਰੁਪਏ ਪੰਜਾਬ ਦੇ ਕਿਸਾਨਾਂ ਨੂੰ ਟਰਾਂਸਫਰ ਕੀਤੇ ਜਾਣੇ ਹਨ। ਪੰਜਾਬ ਸਰਕਾਰ ਨੂੰ ਹੁਣ ਇਹ ਸੰਕਟ ਦਿਖਾਈ ਦੇਣ ਲੱਗ ਗਿਆ ਹੈ ਕਿ ਜੇ ਸਿੱਧੀ ਅਦਾਇਗੀ ਫਾਰਮੂਲਾ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਸਰਕਾਰ ਨੂੰ ਕਣਕ ਦੀ ਖਰੀਦ ਵਿੱਚ ਮੁਸ਼ਕਿਲ ਆ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਅਡਵਾਂਸ ਰਕਮ ਵਾਪਸ ਲੈਣ ਲਈ ਆੜ੍ਹਤੀਆਂ ਦੇ ਸਾਹਮਣੇ ਵੀ ਸੰਕਟ ਖੜਾ ਹੋ ਜਾਵੇਗਾ।
ਇਹ ਵੀ ਦੇਖੋ: Sardool Sikander ਦੇ ਘਰ ਪਹੁੰਚ ਭੁੱਬਾਂ ਮਾਰ ਰੋਏ ਸਾਥੀ ਗਾਇਕ ਤੇ ਦੋਸਤ, ਵੇਖੋ ਮੌਕੇ ਤੋ Live ਤਸਵੀਰਾਂ