ਪੰਜਾਬ ਦੀ ਸਿਆਸਤ ਵਿੱਚ ਕਿਸਾਨ ਆਗੂਆਂ ਨੇ ਸ਼ਨੀਵਾਰ ਨੂੰ ਇੱਕ ਵੱਡਾ ਧਮਾਕਾ ਕੀਤਾ । ਜਿਸ ਵਿੱਚ ਕਿਸਾਨ ਆਗੂਆਂ ਦੀਆਂ 22 ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ । ਉੱਥੇ ਹੀ ਬਲਵੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਉਮੀਦਵਾਰ ਵੀ ਐਲਾਨਿਆ ਗਿਆ ਹੈ। ਇਸੇ ਵਿਚਾਲੇ ਅਦਾਕਾਰ ਦੀਪ ਸਿੱਧੂ ਨੇ ਕਿਸਾਨ ਆਗੂਆਂ ਵੱਲੋਂ ਚੋਣਾਂ ਲੜਨ ਦੇ ਐਲਾਨ ‘ਤੇ ਤੰਜ ਕੱਸਿਆ ਹੈ।
ਦੀਪ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ,”ਇੱਕੋ ਮੌਕੇ (ਕਿਸਾਨ-ਕਿਸਾਨ ਕਰਦੀਆਂ) 22 ਬਿੱਲੀਆਂ ਥੈਲੇ ਚੋਂ ਬਾਹਰ’, ਫਰਜ਼ੀ ਲੋਕਾਂ ਦਾ ਪਰਦਾਫਾਸ਼ ਕਰਨ ਵਿੱਚ ਸਾਡੀ ਕੋਈ ਭੂਮਿਕਾ ਨਹੀਂ। ਸਮੇਂ ਦੇ ਨਾਲ ਉਹ ਆਪਣੇ ਆਪ ਨੂੰ ਖੁਦ ਬੇਨਕਾਬ ਕਰਦੇ ਹਨ।”
ਦੱਸ ਦਈਏ ਕਿ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ‘ਸੰਯੁਕਤ ਸਮਾਜ ਮੋਰਚੇ’ ਦੇ ਨਾਮ ਦੀ ਨਵੀਂ ਸਿਆਸੀ ਪਾਰਟੀ ਬਣਾ ਕੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ । ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਿਸਾਨਾਂ ਦੇ ਇਸ ਵੱਡੇ ਐਲਾਨ ਨੇ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Breaking : ‘ਓਮੀਕ੍ਰੋਨ’ ਦੇ ਪ੍ਰਕੋਪ ਵਿਚਾਲੇ ਦੇਸ਼ ‘ਚ ਬੱਚਿਆਂ ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ
ਕਿਸਾਨ ਆਗੂਆਂ ਨੇ ਚੋਣਾਂ ਲੜਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਨਗੇ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਜੋ ਵੀ ਪੰਜਾਬ ਦੇ ਭਲੇ ਦੀ ਗੱਲ ਕਰੇਗਾ ਤਾਂ ਉਸ ਨੂੰ ਨਾਲ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: