ਰੱਖਿਆ ਮੰਤਰੀ ਰਾਜਨਾਥ ਸਿੰਘ ਪੰਜਾਬ ਦੇ ਖੰਨਾ ਪਹੁੰਚ ਚੁੱਕੇ ਹਨ। ਰੱਖਿਆ ਮੰਤਰੀ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਲਈ ਵੋਟਾਂ ਮੰਗਣਗੇ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਇਸ ਦੇ ਨਾਲ ਹੀ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਗੇਜਾ ਰਾਮ ਮੰਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤੇਜ਼ਾਮ ਕੀਤੇ ਗਏ ਹਨ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਪੁਲਿਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ ਵਾਹਨ ਬਰਾਮਦ
ਰੱਖਿਆ ਮੰਤਰੀ ਨੇ ਕਿਹਾ ਕਿ ਇਹ ਧਰਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਧਾਰਮਿਕ ਗਿਆਨ ਦੀ ਧਰਤੀ ਹੈ। ਗੁਰੂ ਸਾਹਿਬ ਨੂੰ ਦੁਨੀਆਂ ਭਰ ਵਿੱਚ ਲੋਕ ਜਾਣਦੇ ਹਨ। ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਸਿੰਘ ਜੀ ਨੂੰ ਪ੍ਰਣਾਮ। ਇਹ ਗੁਰੂਆਂ ਦੀ ਧਰਤੀ ਹੈ। ਪੰਜਾਬ ਕਿਸਾਨਾਂ ਦੀ ਵੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਦਾ ਨਿਰਮਾਣ ਕਰਵਾਇਆ। ਗੁਰੂਆਂ ਦਾ ਪ੍ਰਕਾਸ਼ ਪੁਰਬ ਭਾਰਤ ਦੇ ਨਾਲ-ਨਾਲ ਹੋਰ ਦੇਸ਼ਾਂ ਵਿੱਚ ਵੀ ਮਨਾਇਆ ਜਾਂਦਾ ਹੈ। ਭਾਜਪਾ ਸਰਕਾਰ ਨੇ ਵੀ 26 ਦਸੰਬਰ ਨੂੰ ਬਾਲ ਦਿਵਸ ਮਨਾਉਣ ਦਾ ਫੈਸਲਾ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: