Delhi Kisan Morcha: ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਪ੍ਰਦਰਸ਼ਨ ਵਿਚਾਲੇ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ BKU ਉਗਰਾਹਾ ਦੇ ਮੋਰਚੇ ਵਿੱਚ ਇੱਕ ਵਿਅਕਤੀ ਦੀ ਗੱਡੀ ਵਿੱਚ ਅੱਗ ਲੱਗਣ ਕਾਰਣ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਬਰਨਾਲਾ ਖੇਤਰ ਦੇ ਪਿੰਡ ਧਨੌਲਾ ਦਾ ਰਹਿਣ ਵਾਲਾ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਰਾਤ ਨੂੰ ਆਪਣੀ ਕਾਰ ਵਿੱਚ ਸੋ ਰਿਹਾ ਸੀ। ਇਸੇ ਦੌਰਾਨ ਰਾਤ ਨੂੰ ਉਸਦੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਇਹ ਵਿਅਕਤੀ ਗੱਡੀ ਵਿੱਚ ਸੜ੍ਹ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦੇ ਨੇੜੇ ਇੱਕ ਖਰਾਬ ਟਰੈਕਟਰ ਖੜਾ ਸੀ, ਜਿਸਨੂੰ ਕੁਝ ਨੌਜਵਾਨਾਂ ਵੱਲੋਂ ਠੀਕ ਕੀਤਾ ਜਾ ਰਿਹਾ ਸੀ, ਪਰ ਸ਼ਾਰਟ ਸਰਕਟ ਹੋਣ ਕਾਰਨ ਗੱਡੀ ਨੂੰ ਅੱਗ ਲੱਗ ਗੇ ਤੇ ਗੱਡੀ ਵਿਚ ਸੁੱਤਾ ਹੋਇਆ ਵਿਅਕਤੀ ਸੜ੍ਹ ਕੇ ਸੁਆਹ ਹੋ ਗਿਆ।
ਇਸ ਸਬੰਧੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਤੇ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਂਚ ਦੀ ਮੰਗ ਵੀ ਕੀਤੀ ਗਈ ਹੈ।
ਇਹ ਵੀ ਦੇਖੋ: Burari ਮੈਦਾਨ ਪਹੁੰਚੇ ਪੰਜਾਬ ਦੇ ਕਿਸਾਨ, ਗੱਡ ਦਿੱਤੇ ਝੰਡੇ, ਬਾਕੀਆਂ ਦੀ ਉਡੀਕ