ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ ਵੱਡੀ ਗਿਣਤੀ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਸਣੇ 2 ਮੁੱਖ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।ਦੋਵਾਂ ਸ਼ੂਟਰ ਗੁਜਰਾਤ ਦੇ ਮੁੰਦਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੂੰ ਮੂਸੇਵਾਲਾ ਕਤਲਕਾਂਡ ਵਿੱਚ 4 ਸ਼ਾਰਪ ਸ਼ੂਟਰਾਂ ਦੀ ਭਾਲ ਹੈ। ਇਸ ਵਿੱਚ ਹਰਿਆਣਾ ਦੇ ਸੋਨੀਪਤ ਦੇ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ ਸ਼ਾਮਲ ਹਨ। ਮੋਨੂੰ ਡਾਗਰ ਨੇ ਕਤਲ ਵਿੱਚ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ । ਇਸ ਕਤਲ ਲਈ ਉਸ ਨੇ ਦੋਵਾਂ ਦਾ ਇੰਤਜ਼ਾਮ ਕੀਤਾ ਸੀ। ਬਾਕੀ ਦੋ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਅਤੇ ਮੋਗਾ ਦਾ ਮਨੂ ਕੁੱਸਾ ਸ਼ਾਮਿਲ ਹਨ ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਲਾਰੈਂਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਪੁਲਿਸ ਵੱਲੋਂ ਲਾਰੈਂਸ ਅਤੇ ਪਹਿਲਾਂ ਗ੍ਰਿਫਤਾਰ ਕੀਤੇ ਗਏ 10 ਦੋਸ਼ੀਆਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੇ ਗੋਲਡੀ ਬਰਾੜ ਦੇ ਜੀਜੇ ਗੈਂਗਸਟਰ ਗੋਰਾ ਤੋਂ ਲਾਰੈਂਸ ਸਾਹਮਣੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ ਹਨ।