ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣਾਈ ਜਾ ਰਹੀ ਬੀਬੀਸੀ ਵਰਲਡ ਸਰਵਿਸ ਦੀ ਡਾਕੂਮੈਂਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮਹਾਰਾਸ਼ਟਰ ਦੇ ਡੀਜੀਪੀ ਅਤੇ ਜੁਹੂ ਪੁਲਿਸ ਸਟੇਸ਼ਨ ਕੋਲ ਇੱਕ ਅਧਿਕਾਰਤ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਇਸ ਡਾਕੂਮੈਂਟਰੀ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ ਹੈ।
ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਸ ਡਾਕੂਮੈਂਟਰੀ ਦੀ ਸਕ੍ਰੀਨਿੰਗ 11 ਜੂਨ ਨੂੰ ਦੁਪਹਿਰ 3 ਵਜੇ ਮੁੰਬਈ ਦੇ ਜੁਹੂ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ। ਡਾਕੂਮੈਂਟਰੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਤੇ ਕਤਲ ਨਾਲ ਜੁੜੀਆਂ ਬਹੁਤ ਸਾਰੀਆਂ ਅਣਦੇਖੀਆਂ ਜਾਣਕਾਰੀਆਂ ਅਤੇ ਰਾਜ਼ ਸਾਹਮਣੇ ਲਿਆਉਂਦੇ ਜਾਣਗੇ।
ਸ਼ਿਕਾਇਤ ਵਿੱਚ ਬਲਕੌਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਇਸ ਡਾਕੂਮੈਂਟਰੀ ਲਈ ਉਨ੍ਹਾਂ ਤੋਂ ਕੋਈ ਇਜਾਜ਼ਤ ਨਹੀਂ ਲਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫਿਲਮ ਉਨ੍ਹਾਂ ਦੇ ਪੁੱਤਰ ਦੇ ਅਕਸ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਅਤੇ ਚੱਲ ਰਹੇ ਅਦਾਲਤੀ ਕੇਸ ਦੀ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਜੇ ਲੋੜ ਪਈ ਤਾਂ ਉਹ ਸੋਮਵਾਰ ਨੂੰ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ। ਉਨ੍ਹਾਂ ਨੂੰ ਡਰ ਹੈ ਕਿ ਇਸ ਡਾਕੂਮੈਂਟਰੀ ਰਾਹੀਂ ਉਨ੍ਹਾਂ ਦੇ ਪੁੱਤਰ ਦੀ ਲੇਗੇਸੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਤੇ ਮੀਂਹ ਨਾਲ ਮਿਲ ਰਹੀ ਰਾਹਤ ਖ਼ਤਮ, ਫਿਰ ਵਧੇਗੀ ਗਰਮੀ, ਅਲਰਟ ਜਾਰੀ
ਇਸ ਵੇਲੇ ਇਸ ਮਾਮਲੇ ਵਿੱਚ ਪੁਲਿਸ ਜਾਂ ਬੀਬੀਸੀ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ, ਪਰ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਬਹੁਤ ਨਾਰਾਜ਼ਗੀ ਹੈ।
ਵੀਡੀਓ ਲਈ ਕਲਿੱਕ ਕਰੋ -: