ਪੰਜਾਬ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਇੰਝ ਲੱਗਦਾ ਹੈ ਕਿ ਬਦਮਾਸ਼ਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ ਖਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਅਜਿਹੀ ਹੀ ਇਕ ਮੰਦਭਾਗੀ ਘਟਨਾ ਤਰਨਤਾਰਨ ਵਿਖੇ ਵਾਪਰੀ ਹੈ ਜਿਥੇ ਭਰੇ ਬਾਜ਼ਾਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਰਨਤਾਰਨ ਵਿਚ ਬਦਮਾਸ਼ਾਂ ਵੱਲੋਂ ਸੁਨਿਆਰੇ ਦੀ ਦੁਕਾਨ ‘ਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਤੇ ਜਾਂਦੇ-ਜਾਂਦੇ ਬਦਮਾਸ਼ ਦੁਕਾਨ ਦੇ ਸ਼ਟਰ ‘ਤੇ ਗੋਲੀਆਂ ਚਲਾ ਗਏ। ਹਾਲਾਂਕਿ ਪੁਲਿਸ ਅਧਿਕਾਰੀ ਪਹੁੰਚ ਚੁੱਕੇ ਹਨ। ਪੁਲਿਸ ਵੱਲੋਂ ਜਾਂ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਨਵਾਂ ਫ਼ਰਮਾਨ, ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਲੈਕੇ ਜਾਣ ‘ਤੇ ਲਗਾਈ ਰੋਕ
ਪੀੜਤ ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਬਦਮਾਸ਼ਾਂ ਨੇ ਦੁਕਾਨ ਦੇ ਸ਼ਟਰ ਉਤੇ ਗੋਲੀਆਂ ਚਲਾਈਆਂ ਗਈਆਂ। ਸ਼ੀਸ਼ਾ ਚਕਨਾਚੂਰ ਹੋ ਗਿਆ। ਲੋਕ ਵੱਡੀ ਗਿਣਤੀ ਵਿਚ ਇਕੱਠੇ ਹੋਏ। ਸ਼ਿਕਾਇਤ ਕੀਤੀ ਗਈ ਕਿ ਇਨ੍ਹਾਂ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: