ਬੀਤੀ ਦਿਨ ਦੇਰ ਰਾਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ 2 ਸਕੇ ਭਰਾ ਅਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਨਾਲ ਫਤਿਹਗੜ੍ਹ ਚੂੜੀਆਂ ਤੋਂ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਗਿਆ ਸੀ। ਜਿਸ ਵਿੱਚ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਛੋਟਾ ਭਰਾ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸਦਾ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਸੀ। ਇਲਾਜ ਦੌਰਾਨ ਜ਼ਖ਼ਮੀ ਭਰਾ ਦੀ ਵੀ ਮੌਤ ਹੋ ਗਈ। ਦੋਵੇਂ ਸਕੇ ਭਰਾਵਾਂ ਦੀ ਮੌਤ ਦੀ ਖ਼ਬਰ ਸੁਣਨ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
Dera Baba Nanak road accident
ਜ਼ਿਕਰਯੋਗ ਹੈ ਕਿ ਇਹ ਦੋਵੇਂ ਭਰਾ ਫਤਿਹਗੜ੍ਹ ਚੂੜੀਆਂ ਵਿੱਚ ਨਿਊਡਲ ਬਰਗਰ ਦੀ ਦੁਕਾਨ ਦਾ ਕੰਮ ਕਰਦੇ ਸਨ ਅਤੇ ਰੋਜ਼ਾਨਾ ਫਤਿਹਗੜ੍ਹ ਚੂੜੀਆਂ ਤੋਂ ਸ਼ਾਮ ਨੂੰ ਵਾਪਸ ਕੋਟਲੀ ਸੂਰਤ ਮੱਲ੍ਹੀ ਆਉਂਦੇ ਸਨ । ਪੁਲਿਸ ਚੌਕੀ ਘਣੀਕੇ ਬਾਗ਼ਰ ਵੱਲੋਂ ਨੌਜਵਾਨ ਦਲਜੀਤ ਸਿੰਘ ਦੀ ਦੇਹ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਹੋਣ ਮਗਰੋਂ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਫਰੀਦਕੋਟ ਤੋਂ ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਐੱਸ. ਐੱਸ. ਪੀ. ਬਟਾਲਾ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਕੇ ਮਾਮਲੇ ਦੀ ਜਾਂਚ ਕਰ ਕੇ ਬਣਦਾ ਇਨਸਾਫ਼ ਦਿੱਤਾ ਜਾਵੇ ।
ਵੀਡੀਓ ਲਈ ਕਲਿੱਕ ਕਰੋ -:
























