ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ (ਸੋਮਵਾਰ) ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਸੁਣਿਆ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋਏ। ਦਰਸ਼ਨਾਂ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਕਾਫ਼ਲੇ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਪੁਤਲੀਘਰ ‘ਚ ਕਪੜਿਆਂ ਦੇ ਸ਼ੋਅਰੂਮ ‘ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ
ਵੀਡੀਓ ਲਈ ਕਲਿੱਕ ਕਰੋ -: