ਕੋਟਕਪੂਰਾ ‘ਚ ਵਾਪਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਪੁਲਿਸ ਵੱਲੋ ਕਤਲ ਕਾਂਡ ‘ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ਪੁਲਿਸ ਵੱਲੋ ਬਠਿੰਡਾ ‘ਚ ਤਾਇਨਾਤ ਇਕ ਹੋਰ ਦੋਸ਼ੀ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਸਬ-ਇੰਸਪੈਕਟਰ ਦੇ ਬੇਟੇ ‘ਤੇ ਇਲਜ਼ਾਮ ਹੈ ਕਿ ਉਸ ਵੱਲੋ ਕਤਲ ਤੋਂ ਬਾਅਦ ਸ਼ੂਟਰਾਂ ਦੇ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਕੀਤਾ ਗਿਆ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ‘ਤੇ ਹੋਸਟਲ ਵਿੱਚ ਹੀ ਰਹਿੰਦਾ ਹੈ। ਪੁਲਿਸ ਵੱਲੋ ਆਗਾਮੀ ਤਫਤੀਸ਼ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਮੁਲਜ਼ਮ ਨੂੰ ਇਸ ਕਤਲ ਬਾਰੇ ਕੋਈ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਕਤਲ ਕਰਨ ਵਾਲੇ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਾਣਕਾਰੀ ਅਨੁਸਾਰ ਅਜੇ ਇਨ੍ਹਾਂ ਹੀ ਪਤਾ ਲੱਗਿਆ ਹੈ ਕਿ ਉਸ ਨੂੰ ਇਸ ਬਾਰੇ ਫੋਨ ਕਰਕੇ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ। ਡੇਰਾ ਪ੍ਰੇਮੀ ਪ੍ਰਦੀਪ ਨੂੰ ਸਾਲ 2015 ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਦੋ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਸ ਨੂੰ ਪੰਜਾਬ ਪੁਲਿਸ ਤੋਂ ਸੁਰੱਖਿਆ ਵੀ ਮਿਲ ਰਹੀ ਸੀ।