ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਬੰਧਾਂ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਕ੍ਰਾਈਮ ਨੂੰ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਅਲਰਟ ਹੈ। ਪੁਲਿਸ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਕ੍ਰਾਈਮ ਨਾ ਹੋਵੇ। ਚੋਣਾਂ ਦੌਰਾਨ ਪੈਰਾ ਮਿਲਟਰੀ ਫੋਰਸ ਲਗਾਈਆਂ ਗਈਆਂ ਹਨ ਤੇ ਇਸ ਦੇ ਨਾਲ ਹੀ ਫਲਾਇੰਗ ਸਕਵੈਡ ਚੱਲ ਰਹੇ ਹਨ। ਨਾਕੇ ਲਗਾਏ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਹੁਣ ਤੱਕ 90 ਫੀਸਦੀ ਤੋਂ ਵੱਧ ਹਥਿਆਰ ਜਮ੍ਹਾ ਕਰਾਏ ਜਾ ਚੁੱਕੇ ਹਨ ਤੇ ਹਾਈਕੋਰਟ ਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਬਾਕੀ ਜਮ੍ਹਾ ਕਰਵਾਉਣ ਲਈ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ। ਬਾਰਡਰ ਉਤੇ ਬੀਐੱਸਐੱਫ ਵੀ ਚੌਕਸ ਹੈ ਤੇ ਸਾਡੀ ਫੋਰਸ ਵੀ ਅਲਰਟ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 19 ਲੱਖ ਰੁਪਏ ਤੋਂ ਵੱਧ ਦੀ ਡ.ਰੱ.ਗ ਮਨੀ ਸਣੇ ਫੜਿਆ ਤ.ਸਕਰ
ਦੱਸ ਦੇਈਏ ਕਿ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦਾ ਭਰੋਸਾ ਪ੍ਰਗਟਾਇਆ। ਆਗਾਮੀ ਲੋਕ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: