ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ । ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ ਨੂੰ ਸਖਤ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਤੋਂ ਅੱਗੇ ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ । ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ। ਪੰਜਾਬ ਵਿੱਚ ਪੂਰਨ ਸ਼ਾਂਤੀ ਹੈ। ਜੇਕਰ ਪੰਜਾਬ ਬਾਰੇ ਕੋਈ ਗਲਤਫਹਿਮੀ ਹੈ ਤਾਂ ਦੂਰ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਨੂੰ ਜਵਾਬਦੇਹ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ, ਜਿਨ੍ਹਾਂ ਨੂੰ ਬਾਹਰੀ ਤਾਕਤਾਂ ਦੀ ਸਪੋਰਟ ਹੈ, ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਨੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ : CM ਮਾਨ ਅੱਜ ਕਰਤਾਰਪੁਰ ਦਾਣਾ ਮੰਡੀ ‘ਚ ਕਰਨਗੇ ਰੈਲੀ
ਦੱਸ ਦੇਈਏ ਕਿ ਇਸ ਤੋਂ ਇਲਾਵਾ DGP ਨੇ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਨੂੰ ਪੰਜਾਬ ਆ ਕੇ ਘੁੰਮਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਓ, ਘੁੰਮੋ ਫਿਰੋ ਤੇ ਦੇਖੋ, ਇੱਥੇ ਸ਼ਾਂਤੀ ਦਾ ਮਾਹੌਲ ਹੈ। ਵਿਦੇਸ਼ਾਂ ‘ਚ ਰਹਿੰਦੇ NRIs ਨੂੰ ਵੀ ਹੀ ਸੰਦੇਸ਼ ਹੈ ਕਿ ਉਹ ਪੰਜਾਬ ਆ ਕੇ ਦੇਖਣ। ਇੱਥੇ ਲਾਅ ਐਂਡ ਆਰਡਰ ਦੀ ਸਥਿਤੀ ਬਿਲਕੁਲ ਸਹੀ ਮਿਲੇਗੀ। ਸਾਰੇ ਆਪਣੇ ਰਿਸ਼ਤੇਦਾਰਾਂ ਨੂੰ ਪੁੱਛ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: