ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸੰਗਰੂਰ ਦੌਰੇ ਦੌਰਾਨ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਲੇਰਕੋਟਲਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਛੋਟੇ-ਮੋਟੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। FIR ਦਰਜ ਕਰਨ ਵਿੱਚ ਕਿਸੇ ਵੀ ਅਣਗਹਿਲੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ।
ਰਾਜ ਵਿੱਚ ਪੰਚਾਇਤੀ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਰੁਕ ਜਾਵੇਗਾ। 15 ਅਕਤੂਬਰ ਨੂੰ ਸਵੇਰੇ 8 ਵਜੇ 13 ਹਜ਼ਾਰ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਚੋਣ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਚੋਣ ਮੈਦਾਨ ‘ਚ ਸਰਪੰਚੀ ਲਈ 25,588 ਤੇ ਪੰਚ ਲਈ 80,598 ਉਮੀਦਵਾਰ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਪੁਲਿਸ ਅਤੇ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਹੈ।
ਡੀਜੀਪੀ ਨੇ ਕਿਹਾ ਕਿ ਇਸ ਸਮੇਂ ਸਾਡਾ ਉਦੇਸ਼ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣਾ ਹੈ, ਇਸ ਲਈ ਇਲਾਕੇ ਵਿੱਚ ਨਾਕਾਬੰਦੀ ਕੀਤੀ ਜਾਵੇ। ਇਲਾਕੇ ਵਿੱਚ ਪੁਲਿਸ ਦੀ ਮੌਜੂਦਗੀ ਦਿਖਾਈ ਦੇਣੀ ਚਾਹੀਦੀ ਹੈ। ਜੇਕਰ ਕਿਸੇ ਥਾਂ ‘ਤੇ ਕੋਈ ਲੜਾਈ-ਝਗੜਾ ਹੁੰਦਾ ਹੈ ਤਾਂ ਪੁਲਿਸ ਤੁਰੰਤ ਪਹੁੰਚ ਜਾਵੇ। ਇਨ੍ਹਾਂ ਸਾਰੇ ਕੰਮਾਂ ਲਈ ਪੁਲਿਸ ਰਿਜ਼ਰਵ ਰੱਖੀ ਜਾਵੇਗੀ। ਇਸ ਤਰ੍ਹਾਂ ਚੋਣਾਂ ਦੀ ਵਿਉਂਤਬੰਦੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮੁੰਬਈ ‘ਚ NCP ਨੇਤਾ ਬਾਬਾ ਸਿੱਦੀਕੀ ਦਾ ਗੋ.ਲੀ/ਆਂ ਮਾ.ਰ ਕੇ ਕ.ਤ/ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਕਾਬੂ
ਇਸ ਤੋਂ ਇਲਾਵਾ ਸਨੈਚਿੰਗ, ਡਕੈਤੀ ਜਾਂ ਫਿਰੌਤੀ ਦੀਆਂ ਕਾਲਾਂ ਜਾਂ ਨਸ਼ੇ ਦੇ ਮਾਮਲੇ ਵਰਗੇ ਛੋਟੇ-ਮੋਟੇ ਅਪਰਾਧ ਹੁੰਦੇ ਹਨ। ਇਹ ਗੱਲਾਂ ਲੋਕਾਂ ਨੂੰ ਬਹੁਤ ਪਰੇਸ਼ਾਨ ਕਰਦੀਆਂ ਹਨ। ਅਜਿਹੇ ਵਿੱਚ SHO, DSP ਅਤੇ SSP ਦੀ ਜ਼ਿੰਮੇਵਾਰੀ ਵੀ ਤੈਅ ਹੋਵੇਗੀ। ਜੇਕਰ NDPS ਐਕਟ ਤਹਿਤ ਫੜੇ ਗਏ ਮੁਲਜ਼ਮ ਜੇਲ੍ਹ ਤੋਂ ਬਾਹਰ ਹਨ ਤਾਂ ਉਨ੍ਹਾਂ ਖ਼ਿਲਾਫ਼ ਵਾਰ-ਵਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਜਾਵੇ। ਲੋਕਾਂ ਤੋਂ ਆਉਣ ਵਾਲੀ ਸੂਚਨਾ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: