ਪੰਜਾਬ ਦੇ ਨਵੇਂ ਚੁਣੇ ਗਏ ਕਾਰਜਕਾਰੀ DGP ਗੌਰਵ ਯਾਦਵ ਵੀਰਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸੂਬੇ ਦੀ ਅਮਨ ਸ਼ਾਂਤੀ ਲਈ ਵਾਹਿਗੁਰੂ ਦੇ ਚਰਨਾ ਵਿੱਚ ਅਰਦਾਸ ਕੀਤੀ।
ਇਸ ਦੌਰਾਨ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚੋਂ ਜਲਦ ਹੀ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਤੇ ਗੈਂਗਸਟਰਾਂ ਖਿਲਾਫ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰਾਂ ਦਰੁੱਸਤ ਕੀਤਾ ਜਾਵੇਗੀ । ਇਸ ਮੌਕੇ DGP ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਤੇ DCP ਪਰਮਿੰਦਰ ਸਿੰਘ ਭੰਡਾਲ ਵੀ ਹਾਜਰ ਸਨ।
ਇਹ ਵੀ ਪੜ੍ਹੋ: ਸੰਯੁਕਤ ਰਾਸ਼ਟਰ ਦਾ ਦਾਅਵਾ-‘2023 ‘ਚ ਭਾਰਤ ਦੀ ਆਬਾਦੀ ਚੀਨ ਤੋਂ ਜ਼ਿਆਦਾ ਹੋਵੇਗੀ’
ਇਸ ਤੋਂ ਅੱਗੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਪੁਲਸ ਲੋਕਾਂ ਨੂੰ ਇਕ ਦੋਸਤਾਨਾ ਸੁਭਾਅ ਦੇਵੇਗੀ ਅਤੇ ਜੋਂ ਕਿ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਸੇਵਾ ਵਿਚ ਹਾਜਰ ਰਹੇਗੀ ਅਤੇ ਪੁਲਿਸ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰੇਗੀ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: