DGP Sumedh Saini appeared before SIT: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ 29 ਸਾਲਾ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ ਅੱਜ ਐਸਆਈਟੀ ਅੱਗੇ ਪੇਸ਼ ਹੋਏ ਹਨ। 29 ਸਾਲ ਪੁਰਾਣੇ ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅੱਜ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਸਵੇਰੇ 11 ਵਜੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਸੀ। ਉਨ੍ਹਾਂ ਨੂੰ ਕਈ ਤਰੀਕਿਆਂ ਨਾਲ ਨੋਟਿਸ ਭੇਜੇ ਗਏ ਹਨ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਉਹਨਾਂ ਨੂੰ ਇੱਕ ਵਾਰ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਹ ਨਹੀਂ ਪਹੁੰਚੇ ਸਨ ਉਹਨਾਂ ਵੱਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹਨ। ਡਾਕਟਰ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੱਸ ਦਈਏ ਕਿ ਇਹ ਕੇਸ ਸਾਲ 1991 ਦਾ ਹੈ। ਜਦੋਂ ਸੁਮੇਧ ਸਿੰਘ ਸੈਣੀ ਨੂੰ ਚੰਡੀਗੜ੍ਹ ਵਿਖੇ ਐਸਐਸਪੀ ਲਗਾਇਆ ਗਿਆ ਸੀ।
ਅੱਜ ਪੇਸ਼ ਹੋਣ ਲਈ ਪੁੱਜੇ ਸਾਬਕਾ DGP ਨੇ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਬਿਨਾਂ ਕਿਸੇ ਸਵਾਲ ਦਾ ਜਵਾਬ ਦਿੱਤੇ ਸਿੱਧੇ ਦਫਤਰ ਦੇ ਅੰਦਰ ਚਲੇ ਗਏ ਸੀ। ਜ਼ਿਕਰਯੋਗ ਹੈ ਕਿ ਇਹ ਮਾਮਲਾ 1991 ਦਾ ਹੈ, ਜਦੋਂ ਸਾਬਕਾ ਡੀਜੀਪੀ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ। ਇਸ ਦੌਰਾਨ ਉਨ੍ਹਾਂ ’ਤੇ ਹੋਏ ਅੱਤਵਾਦੀ ਹਮਲੇ ਵਿੱਚ ਉਨ੍ਹਾਂ ਨੇ ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਜ਼ਬਰਦਸਤੀ ਚੁੱਕਵਾਇਆ ਸੀ, ਜਿਸ ਤੋਂ ਬਾਅਦ ਉਹ ਘਰ ਨਹੀਂ ਆਇਆ।