ਫਰੀਦਕੋਟ ਦੀ ਕੇਦਰੀ ਮਾਡਰਨ ਜੇਲ੍ਹ ਵਿਖੇ ਨਵੀਨ ਸੈਣੀ IPS DIG, ਕ੍ਰਾਈਮ, ਪੰਜਾਬ ਦੀ ਅਗਵਾਈ ਵਿੱਚ ਕੱਲ੍ਹ ਸ਼ਾਮ ਨੂੰ ਇੱਕ ਵਿਸਤ੍ਰਿਤ ਅਤੇ ਅਚਨਚੇਤ ਚੈਕਿੰਗ ਆਪ੍ਰੇਸ਼ਨ ਚਲਾਇਆ ਗਿਆ। ਇਸ ਸਮੇਂ ਉਹਨਾ ਨਾਲ ਡਾ. ਪ੍ਰਗਿਆ ਜੈਨ IPS SSP ਫਰੀਦਕੋਟ ਅਤੇ ਸੁਪਰਡੈਂਟ ਜੇਲ੍ਹ ਇਕਬਾਲ ਸਿੰਘ ਧਾਲੀਵਾਲ ਸਮੇਤ ਫਰੀਦਕੋਟ ਪੁਲਿਸ ਅਤੇ ਜੇਲ੍ਹ ਪ੍ਰਸ਼ਾਸ਼ਨ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਇਸ ਚੈਕਿੰਗ ਆਪ੍ਰੇਸ਼ਨ ਦੌਰਾਨ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕੀਤੀ ਗਈ, ਜੋ ਕਿ ਲਗਭਗ 02 ਘੰਟੇ ਤੱਕ ਚੱਲੀ।

DIG Crime Punjab and SSP Pragya
ਇਸ ਸਬੰਧੀ ਸ਼੍ਰੀ ਨਵੀਨ ਸੈਣੀ IPS DIG, ਕ੍ਰਾਈਮ ਪੰਜਾਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਜਾ ਰਹੀ ਹੈ। ਉਹਨਾ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਮਾੜੇ ਅਨਸਰਾ ਉੱਪਰ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਤਰ੍ਹਾ ਸਫਲਤਾ ਵੀ ਹਾਸਿਲ ਹੋ ਰਹੀ ਹੈ।ਉਹਨਾ ਦੱਸਿਆ ਕਿ ਅਜਿਹੀਆਂ ਅਚਾਨਕ ਜਾਂਚਾਂ ਜੇਲ੍ਹ ਵਿੱਚ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ, ਜਿਸ ਨਾਲ ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ : ਅਮਰਨਾਥ ਯਾਤਰਾ ਇੱਕ ਦਿਨ ਲਈ ਮੁਲਤਵੀ, ਲਗਾਤਾਰ ਪੈ ਰਹੀ ਮੀਂਹ ਕਾਰਨ ਲਿਆ ਗਿਆ ਫੈਸਲਾ
ਇਸ ਸਬੰਧੀ SSP ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈਕਿੰਗ ਆਪਰੇਸ਼ਨ 01 SP ਅਤੇ 03 DSP ਰੈਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਵਿੱਚ ਚਲਾਇਆ ਗਿਆ ਹੈ, ਜਿਸ ਵਿੱਚ 135 ਦੇ ਕਰੀਬ ਫਰੀਦਕੋਟ ਪੁਲਿਸ ਦੇ ਕਰਮਚਾਰੀ ਅਤੇ ਇਸ ਤੋ ਇਲਾਵਾ ਜੇਲ੍ਹ ਪ੍ਰਸ਼ਾਸ਼ਨ ਦੇ ਕਰਮਚਾਰੀ ਵੀ ਸਾਮਿਲ ਹਨ। ਜਿਹਨਾਂ ਵੱਲੋਂ ਜੇਲ੍ਹ ਬੈਰਕਾ ਦੇ ਨਾਲ-ਨਾਲ ਜੇਲ ਦੀ ਬਾਹਰੀ ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਵੀ ਕੀਤੀ ਜਾ ਰਹੀ ਹੈ। ਉਹਨਾ ਦੱਸਿਆ ਕਿ ਮਹਿਲਾਵਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ‘ਤੇ ਮਹਿਲਾਵਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
























