ਪੰਜਾਬ ਦੇ 2 ਖਿਡਾਰੀਆਂ ਨੇ ਖੇਡਾਂ ਵਿੱਚ ਆਪਣੇ ਚੰਗੇ ਪ੍ਰਦਰਸ਼ਨ ਨਾਲ ਸੂਬੇ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਹੁਸ਼ਿਆਰਪੁਰ ਦਸੂਹਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਦਿਸ਼ਾਂਤ ਅਤੇ 11ਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਰਾਈਫਲ ਸ਼ੂਟਿੰਗ ਅਤੇ ਪਿਸਟਲ ਸ਼ੂਟਿੰਗ ਮੁਕਾਬਲਿਆਂ ‘ਚ ਸੋਨ ਤਗਮਾ ਜਿੱਤਿਆ ਹੈ। ਦੋਵੇਂ ਬੱਚੇ ਕਈ ਵਾਰ ਨੈਸ਼ਨਲ ਖੇਡਾਂ ਵਿੱਚ ਮੈਡਲ ਜਿੱਤ ਚੁੱਕੇ ਹਨ।
ਜਾਣਕਾਰੀ ਦਿੰਦਿਆਂ ਰਾਈਫਲ ਸ਼ੂਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਹਾਲ ਹੀ ‘ਚ ਹੋਏ ‘ਖੇਡਾ ਵਤਨ ਪੰਜਾਬ ਦੀਆਂ’ ਮੁਕਾਬਲੇ ‘ਚ ਮੈਂ 15 ਮੀਟਰ ਰਾਈਫਲ ਸ਼ੂਟਿੰਗ ‘ਚ ਚਾਂਦੀ ਦਾ ਤਗਮਾ ਅਤੇ 10 ਮੀਟਰ ‘ਚ ਗੋਲਡ ਮੈਡਲ ਜਿੱਤਿਆ ਹੈ। ਇਸ ਤੋਂ ਇਲਾਵਾ ਮੈਂ ਕਈ ਵਾਰ ਨੈਸ਼ਨਲ ਖੇਡਾਂ ਵਿੱਚ ਵੀ ਮੈਡਲ ਜਿੱਤ ਚੁੱਕੀ ਹਾਂ। ਮਨਪ੍ਰੀਤ ਦਾ ਕਹਿਣਾ ਹੈ ਕਿ ਮੈਨੂੰ ਇਸ ਦੀ ਪ੍ਰੇਰਨਾ ਆਪਣੇ ਪਿਤਾ ਤੋਂ ਮਿਲੀ ਕਿਉਂਕਿ ਮੇਰੇ ਪਿਤਾ ਵੀ ਅਥਲੀਟ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਰੇਲਵੇ ਟ੍ਰੈਕ ਜਾਮ ਨਹੀਂ ਕਰਨਗੇ ਕਿਸਾਨ, ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਬਣੀ ਸਹਿਮਤੀ
ਵਿਦਿਆਰਥੀ ਦਿਸ਼ਾਂਤ ਨੇ ਦੱਸਿਆ ਕਿ ਉਹ ਰਾਜ ਪੱਧਰ ‘ਤੇ 10 ਮੀਟਰ ਅਤੇ 15 ਮੀਟਰ ਪਿਸਟਲ ਸ਼ੂਟਿੰਗ ‘ਚ ਸੋਨ ਤਮਗਾ ਜਿੱਤ ਚੁੱਕਾ ਹੈ। ਦਿਸ਼ਾ ਠਾਕੁਰ ਨੇ ਦੱਸਿਆ ਕਿ ਮੈਨੂੰ ਆਪਣੇ ਪਰਿਵਾਰ ਤੋਂ ਪ੍ਰੇਰਨਾ ਮਿਲੀ ਕਿਉਂਕਿ ਉਹ ਮੈਨੂੰ ਇਸ ਖੇਡ ਲਈ ਬਹੁਤ ਉਤਸ਼ਾਹਿਤ ਕਰਦੇ ਹਨ। ਦਿਸ਼ਾਂਤ ਠਾਕੁਰ ਅਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਪੂਰੀ ਇਕਾਗਰਤਾ ਨਾਲ ਮਿਹਨਤ ਕਰਾਂਗੇ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰਤ ਲਈ ਉਲੰਪਿਕ ਖੇਡਾਂ ‘ਚ ਤਗਮੇ ਜਿੱਤ ਕੇ ਪੂਰੀ ਦੁਨੀਆ ‘ਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕੀਏ।
ਵੀਡੀਓ ਲਈ ਕਲਿੱਕ ਕਰੋ -: