ਪੰਜਾਬ ਵਿੱਚ ਅੱਜਕਲ੍ਹ ਕੜਾਕੇ ਦੀ ਠੰਢ ਪੈ ਰਹੀ ਹੈ। ਐਤਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਪਾਰੇ ਵਿਚ ਗਿਰਾਵਟ ਦਾ ਦੌਰ ਜਾਰੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਸੈਲਸੀਅਸ ਡਿੱਗ ਗਿਆ, ਜਿਸ ਨਾਲ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਤਾਪਮਾਨ ਆਮ ਨਾਲੋਂ ਘੱਟ ਹੋ ਗਿਆ।
ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ।

ਮੌਸਮ ਵਿਭਾਗ ਮੁਤਾਬਕ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਅਗਲੇ ਛੇ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਵਧਿਆ, ਜਿਸ ਨਾਲ ਇਹ ਆਮ ਨਾਲੋਂ 2.8 ਡਿਗਰੀ ਵੱਧ ਹੋ ਗਿਆ। ਲੁਧਿਆਣਾ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਦਿੱਲੀ-NCR ‘ਚ ਖਤਰਨਾਕ ਪੱਧਰ ‘ਤੇ ਪਹੁੰਚਿਆ ਪ੍ਰਦੂਸ਼ਣ, 500 ਦੇ ਕਰੀਬ AQI… ਗ੍ਰੈਪ-4 ਲਾਗੂ
ਪੰਜਾਬ ਵਿੱਚ, ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 18.4 ਡਿਗਰੀ (ਆਮ ਨਾਲੋਂ 2.3 ਡਿਗਰੀ ਘੱਟ), ਲੁਧਿਆਣਾ ਵਿੱਚ 20.0 ਡਿਗਰੀ (ਆਮ ਨਾਲੋਂ 1.6 ਡਿਗਰੀ ਘੱਟ), ਪਟਿਆਲਾ ਵਿੱਚ 21.5 ਡਿਗਰੀ, ਪਠਾਨਕੋਟ ਵਿੱਚ 20.5 ਡਿਗਰੀ, ਬਠਿੰਡਾ ਵਿੱਚ 23.9 ਡਿਗਰੀ, ਗੁਰਦਾਸਪੁਰ ਵਿੱਚ 20.0 ਡਿਗਰੀ, ਐਸਬੀਐਸ ਨਗਰ ਵਿੱਚ 20.7 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ, ਪਟਿਆਲਾ ਵਿੱਚ 8.8 ਡਿਗਰੀ, ਪਠਾਨਕੋਟ ਵਿੱਚ 8.9 ਡਿਗਰੀ, ਬਠਿੰਡਾ ਵਿੱਚ 8.4 ਡਿਗਰੀ, ਹੁਸ਼ਿਆਰਪੁਰ ਵਿੱਚ 8.9 ਡਿਗਰੀ ਅਤੇ ਗੁਰਦਾਸਪੁਰ ਵਿੱਚ 7.5 ਡਿਗਰੀ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























