ਫਗਵਾੜਾ: ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਹੀ ਮੁਹੱਈਆ ਨਹੀਂ ਹੋ ਰਿਹਾ ਜਿਸ ਕਰਕੇ ਲੋਕ ਬੀਮਾਰ ਹੋ ਰਹੇ ਹਨ ਅਤੇ ਲੋਕਾਂ ਨੂੰ ਭੈੜੀਆਂ ਭੈੜੀਆਂ ਬੀਮਾਰੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਫਗਵਾੜਾ ਦੇ ਵਿੱਚ ਬੀਮਾਰ ਹੋਏ ਸੈਂਕੜੇ ਪਰਿਵਾਰਾਂ ਦੀ ਸਿਹਤ ਦਾ ਖਰਾਬ ਹੋਣਾ ਅਤੇ ਉਸ ਕਰਕੇ ਬਣੇ ਹਾਲਾਤ ਕਾਂਗਰਸ ਅਤੇ ਭਾਜਪਾ ਦੇ ਵੀਹ ਸਾਲਾਂ ਦੇ ਰਾਜ ਤੇ ਕਲੰਕ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਪ੍ਰੈਸ ਬਿਆਨ ਵਿੱਚ ਕਰਦਿਆਂ ਸੂਬੇ ਦੀ ਸਰਕਾਰ ਵੱਲੋਂ ਸੂਬੇ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਦੇ ਪਾਣ ਤੇ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ। ਸ. ਗੜ੍ਹੀ ਨੇ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਉਨ੍ਹਾਂ ਪਰਿਵਾਰਾਂ ਦਾ ਹਾਲ ਜਾਨਣ ਲਈ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ ਜੋ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਕਸ ਹੋਣ ਕਰਕੇ ਬੀਮਾਰ ਹੋਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਵੱਡੇ ਵੱਡੇ ਹਵਾਈ ਦਾਅਵੇ ਕਰਨ ਵਾਲੀ ਕਾਂਗਰਸ ਅਤੇ ਭਾਜਪਾ ਇਸ ਗਲ ਦਾ ਜਵਾਬ ਦੇਣ ਕਿ ਸੂਬੇ ਦੇ ਲੋਕ ਅਜੇ ਵੀ ਪਾਣੀ ਸਾਫ ਨਾ ਮਿਲਣ ਕਰਕੇ ਬੀਮਾਰ ਹੋ ਰਹੇ ਹਨ ਤੇ ਇਹ ਦੋਵੇਂ ਪਾਰਟੀਆਂ ਦੇ ਆਗੂ ਕਿਹੜੇ ਵਿਕਾਸ ਦੀਆਂ ਗੱਲਾਂ ਕਰ ਰਹੇ ਹਨ ? ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਜਿਹੜੀਆਂ ਪਾਰਟੀਆਂ ਨੇ ਅਜੇ ਤੱਕ ਸਾਫ ਸੁਥਰਾ ਪੀਣ ਵਾਲਾ ਪਾਣੀ ਹੀ ਸਹੀ ਢੰਗ ਨਾਲ ਨਹੀਂ ਦਿੱਤਾ ਉਸ ਕਾਂਗਰਸ ਅਤੇ ਭਾਜਪਾ ਨੇ ਲੋਕਾਂ ਨੂੰ ਹੋਰ ਕੀ ਦੇਣਾ ਹੈ ? ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਦੇ ਸੱਤਾ ਵਿੱਚ ਆਉਣਸਾਰ ਹੀ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਤਾਂ ਪਹਿਲ ਦੇ ਆਧਾਰ ਤੇ ਦਿੱਤੀਆਂ ਹੀ ਜਾਣਗੀਆਂ ਕਿਉਂਕਿ ਇਹ ਦੇਣੀਆਂ ਸਰਕਾਰਾਂ ਦੀ ਨੈਤਿਕ ਜ਼ਿੰਮੇਦਾਰੀ ਹੈ, ਨਾਲ ਹੀ ਵਿਕਾਸ ਕਹਿੰਦੇ ਕਿਸਨੂੰ ਹਨ ਇਸ ਗੱਲ ਦਾ ਵੀ ਲੋਕਾਂ ਨੂੰ ਅਕਾਲੀ-ਬਸਪਾ ਦੀ ਸਰਕਾਰ ਸਮੇਂ ਪਤਾ ਲੱਗੇਗਾ ਕਿਉਂਕਿ ਲੋਕਾਂ ਨੂੰ ਸਹੂਲਤਾਂ ਦੇਣ ਲਈ ਨੀਤੀ ਅਤੇ ਨੀਅਤ ਦੀ ਲੋੜ ਹੁੰਦੀ ਹੈ ਜੋ ਕਾਂਗਰਸ ਅਤੇ ਭਾਜਪਾ ਦੇ ਕੋਲ ਨਾਂ ਸੀ, ਨਾਂ ਹੈ ਅਤੇ ਨਾ ਹੀ ਹੋਣੀ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜੋ ਸਹੂਲਤਾਂ ਚਾਹੀਦੀਆਂ ਹਨ ਉਹਨਾਂ ਬਾਬਤ ਪਹਿਲੀ ਗੱਲ ਤਾਂ ਇਹ ਹੀ ਹੈ ਕਿ ਪਤਾ ਹੋਣਾ ਲਾਜ਼ਮੀ ਹੈ ਅਤੇ ਕਾਂਗਰਸ ਤੇ ਭਾਜਪਾ ਦੇ ਆਗੂ ਤਾਂ ਏ.ਸੀ ਦਫਤਰਾਂ ਵਿੱਚੋਂ ਬਾਹਰ ਨਹੀਂ ਨਿੱਕਲਦੇ ਤੇ ਇਹਨਾਂ ਨੂੰ ਪਤਾ ਕਿਵੇਂ ਹੋਵੇਗਾ ਕਿ ਲੋਕ ਪ੍ਰੇਸ਼ਾਨ ਕਿਵੇਂ ਹਨ ਤੇ ਇਨਾਂ ਦੀ ਪ੍ਰੇਸ਼ਾਨੀ ਨੂੰ ਦੂਰ ਕਿਵੇਂ ਕਰਨਾ ਹੈ ਪਰ ਅਕਾਲੀ ਦਲ ਅਤੇ ਬਸਪਾ ਲੋਕਾਂ ਵਿੱਚ ਰਹਿਣ ਵਾਲੀਆਂ ਜ਼ਮੀਨੀ ਹਕੀਕਤ ਤੇ ਕੰਮ ਕਰਨ ਵਾਲੀਆਂ ਪਾਰਟੀਆਂ ਹਨ ਜੋ ਲੋਕਾਂ ਦੇ ਦੁੱਖ ਦਰਦ ਨੂੰ ਆਪਣਾ ਸਮਝਦੀਆਂ ਹਨ ਅਤੇ ਲੋਕਾਂ ਦੇ ਮਸਲੇ ਦਾ ਹੱਲ ਵੀ ਅਕਾਲੀ-ਬਸਪਾ ਦੀ ਸਰਕਾਰ ਨੇ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਆਗੂ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਸ ਵਿੱਚ ਇਨ੍ਹਾਂ ਦੋਵੇਂ ਪਾਰਟੀਆਂ ਦੇ ਆਗੂ ਕਦੇ ਵੀ ਸਫਲ ਨਹੀਂ ਹੋਣਗੇ।