ਗੜ੍ਹਸ਼ੰਕਰ ਇਲਾਕੇ ਵਿੱਚ ਚੱਲ ਰਹੇ ਲੱਕੜ ਦੇ ਆਰੇ ਜੰਗਲਾਤ ਵਿਭਾਗ ਵੱਲੋਂ ਸੀਲ ਕੀਤੇ ਜਾਣ ਦੇ ਖਿਲਾਫ਼ ਲੱਕੜ ਆਰਿਆ ਦੇ ਮਾਲਕਾਂ ਵੱਲੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਗੜ੍ਹਸ਼ੰਕਰ ਦੇ ਐਸ.ਡੀ.ਐਮ ਅਰਵਿੰਦ ਕੁਮਾਰ ਨੂੰ ਮੰਗ ਪੱਤਰ ਦੇਕੇ ਮੰਗ ਕੀਤੀ ਕਿ ਪਹਿਲਾਂ ਤੋਂ ਹੀ ਮੰਦੀ ਦੇ ਦੌਰ ਵਿੱਚ ਚੱਲ ਰਹੇ ਉਨ੍ਹਾਂ ਦੇ ਕਾਰੋਬਾਰ ਨੂੰ ਜੰਗਲਾਤ ਵਿਭਾਗ ਵੱਲੋਂ ਸੀਲ ਕਰਕੇ ਉਨ੍ਹਾਂ ਨਾਲ ਬੇ-ਇਨਸਾਫੀ ਕੀਤੀ ਹੈ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਆਰੇ ਫਿਰ ਤੋਂ ਚਲਾਉਣ ਦੀ ਆਗਿਆ ਦਿੱਤੀ ਜਾਵੇ।ਇਸ ਮੌਕੇ ‘ਆਪ’ ਵਿਧਾਇਕ ਰੌੜੀ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਰੇ ਚਲਾਉਣ ਨਾ ਦਿੱਤੇ ਤਾਂ ਉਹ ਖੁਦ ਆਰਿਆ ਦੀਆਂ ਸੀਲਾ ਤੋੜ ਕੇ ਆਰੇ ਸ਼ੁਰੂ ਕਰਵਾ ਦੇਣਗੇ। ਇਸ ਸਬੰਧੀ ਐਸ.ਡੀ.ਐਮ ਅਰਵਿੰਦ ਕੁਮਾਰ ਨੇ ਕਿਹਾ ਕਿ ਸਾਰਾ ਮਸਲਾ ਸਬੰਧਤ ਵਿਭਾਗ ਤੇ ਜਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਕਰਵਾਉਣ ਦਾ ਯਤਨ ਕਰਨਗੇ।