ਨਕੋਦਰ ਸਦਰ ਥਾਣਾ ਦੇ ਅਧੀਨ ਆਉਂਦੀ ਚੌਂਕੀ ਉਂਗੀ ਇੰਚਾਰਜ ਸਾਹਿਲ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਇੱਕ ਲੜਕੀ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹਨਾਂ ਦੇ ਪਿੰਡ ਦੇ ਰਹਿਣ ਵਾਲੇ ਹਰਵਿੰਦਰ ਉਰਫ਼ ਗੋਰਾ ਪੁੱਤਰ ਸਤਪਾਲ ਨੇ ਉਨ੍ਹਾਂ 15 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕੀਤਾ ਹੈ।
ਮਾਤਾ ਦੇ ਬਿਆਨਾਂ ਦੇ ਆਧਾਰ ਤੇ ਆਰੋਪੀ ਹਰਵਿੰਦਰ ਉਰਫ਼ ਗੋਰਾ ਨੂੰ ਕਾਬੂ ਕੀਤਾ ਗਿਆ ਹੈ। ਉਸ ਦੇ ਖਿਲਾਫ 376,506 ਆਈ ਪੀ ਸੀ, ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਆਰੋਪੀ ਨੂੰ ਕਾਬੂ ਕਰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ 14 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।