Coronas wrath in Punjab again : ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਦੌਰਾਨ ਹੁਣ ਕੋਰੋਨਾ ਨਾਲ ਜੁੜੀ ਇੱਕ ਵੱਡੀ ਖ਼ਬਰ ਮੁਕੇਰੀਆਂ ਤੋਂ ਸਾਹਮਣੇ ਆਈ ਹੈ , ਜਿੱਥੇ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਹਰਸਾ ਕਲੋਤਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 32 ਵਿਦਿਆਰਥੀਆਂ ਦੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆ ਰਹੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਏਕਾਂਤਵਾਸ ਕਰ ਦਿੱਤਾ ਗਿਆ ਹੈ। ਜਦਕਿ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਬੱਚਿਆਂ ਦੇ ਮਾਪਿਆਂ ਦਾ ਵੀ ਟੈਸਟ ਕਰਵਾਇਆ ਜਾ ਰਿਹਾ ਹੈ। ਦਰਅਸਲ ਸਿਹਤ ਵਿਭਾਗ ਦੀ ਟੀਮ ਨੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੇ ਬਾਅਦ ਹਰਸਾ ਕਲੋਤਾ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਸੀ, ਜਿਸ ਤੋਂ ਬਾਅਦ 32 ਵਿੱਦਿਆਰਥੀਆਂ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਜਦਕਿ ਇਸ ਦੌਰਾਨ ਸਕੂਲ ਦੇ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।