DC Ghanshyam Thori appointed : ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੂੰ ਸੁਰਜੀਤ ਹਾਕੀ ਸੁਸਾਇਟੀ ਦਾ 19ਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਸੁਸਾਇਟੀ 1984 ਵਿਚ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ ਯਾਦ ਵਿਚ ਬਣਾਈ ਗਈ ਹੈ ਅਤੇ ਇਸ ਤੋਂ ਪਹਿਲਾਂ ਜ਼ਿਲੇ ਦੇ ਸਾਬਕਾ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਇਸ ਦੇ ਪ੍ਰਧਾਨ ਰਹਿ ਚੁੱਕੇ ਹਨ ਉਨ੍ਹਾਂ ਦੇ ਤਬਾਦਲੇ ਤੋਂ ਬਾਅਦ ਹੁਣ ਇਸ ਸੁਸਾਇਟੀ ਦੇ ਸੰਵਿਧਾਨ ਅਨੁਸਾਰ ਜ਼ਿਲੇ ਦੇ ਡਿਪਟੀ ਕਮਿਸ਼ਨਰ ਆਈਏਐਸ ਅਧਿਕਾਰੀ ਸ਼੍ਰੀ ਥੋਰੀ ਨੂੰ ਇਸ ਦਾ ਪ੍ਰਧਾਨ ਬਣਾਇਆ ਜਾਂਦਾ ਹੈ।
ਇਸ ਮੌਕੇ ਸ਼੍ਰੀ ਥੋਰੀ ਨੇ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕੌਮੀ ਖੇਡ ਹਾਕੀ ਦੇਵਿਕਾਸ ਅਤੇ ਸੁਰਜੀਤ ਸਿੰਘ ਓਲੰਪੀਅਨ ਵਰਗੇ ਵਿਸ਼ਵ ਪ੍ਰਸਿਧ ਹਾਕੀ ਖਿਡਾਰੀ ਦੀਯਾਦ ਨੂੰ ਤਾਜ਼ਾ ਰਖਣ ਲਈ ਕੀਤੇ ਜਾ ਰਹੇ ਉਪਰਾਲਿਆਂ ’ਚ ਆਪਣਾ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਸਬ-ਜੂਨੀਅਰ ਅਤੇ ਜੂਨੀਅਰ ਪੱਧਰ ਦੇ ਖਿਡਾਰੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਸਲਾਹ ਦਿੱਤੀ, ਤਾਂਜੋ ਇਹ ਖਿਡਾਰੀ ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਸੁਰਜੀਤ ਸੁਸਾਇਟੀ ਵੱਲੋਂ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ’ਤੇ ਬਿਹਤਰੀਨ ਪਛਾਣ ਬਆਉਣ ਲਈ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ।
ਇਸ ਦੌਰਾਨ ਮੀਟਿੰਗ ਵਿਚ ਸੁਸਾਇਟੀ ਦੇ ਵਰਕਿੰਗ ਪ੍ਰਧਾਨ ਓਲੰਪੀਅਨ ਪਰਗਟ ਸਿੰਘ, ਐਮ. ਐਲ. ਏ. ਜਲੰਧਰ ਕੈਂਟ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਪਾਲ ਸਿੰਘ ਖਹਿਰਾ, ਸਕੱਤਰ ਇਕਬਾਲ ਸਿੰਘ ਸੰਧੂ (ਰਿਟਾ. ਏਡੀਸੀ), ਜਨਰਲ ਸਕੱਤਰ ਐਲ. ਆਰ. ਨਈਅਰ (ਰਿਟਾ. ਆਈ.ਆਰ.ਐਸ.), ਅਮਰੀਕ ਸਿੰਘ ਪਵਾਰ (ਰਿਟਾ. ਡੀ.ਸੀ.ਪੀ.), ਤਰਸੇਮ ਸਿੰਘ ਪਵਾਰ, ਗੁਰਵਿੰਦਰ ਸਿੰਘ ਗੁੱਲੂ, ਰਣਬੀਰ ਸਿੰਘ ਟੁੱਟ, ਰਾਮ ਪ੍ਰਤਾਪ, ਕ੍ਰਿਪਾਲ ਸਿੰਘ ਮਠਾਰੂ, ਪੀ. ਐਸ. ਭਾਟੀਆ, ਸੁਰਿੰਦਰ ਸਿੰਘ, ਕਰਨਲ ਮਨਮੋਹਨ ਸਿੰਘ, ਬਲਦੇਵ ਸਿੰਘ ਰੰਧਾਵਾ, ਪ੍ਰਿੰਸ. ਐਨ. ਕੇ. ਅਗਰਵਾਲ ਆਦਿ ਹਾਜ਼ਰ ਸਨ।