DC gives green signal: ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ‘ਮਿਸ਼ਨ ਫ਼ਤਿਹ’ ਤਹਿਤ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਫ਼ਤਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਵੀ ਮੌਜੂਦ ਸਨ ਵਲੋਂ ਮੁੱਖ ਮੰਤਰੀ ਪੰਜਾਬ ਵਲੋਂ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਤਹਿਤ 60 ਦੇ ਕਰੀਬ ਵਾਹਨਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਵੱਧ ਤੋਂ ਵੱਧ ਕੋਰੋਨਾ ਵਾਇਰਸ ਦੇ ਖ਼ਤਰਿਆਂ ਅਤੇ ਇਸ ਸਬੰਧੀ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਸੂਚਨਾ ਦੇ ਪ੍ਰਚਾਰ ਵੱਲ ਦਿੱਤਾ ਜਾਵੇਗਾ ਜੋ ਕਿ ਇਸ ਵਾਇਰਸ ਤੋਂ ਬੱਚਣ ਦਾ ਇਕੋ ਇਕ ਰਾਹ ਹੈ।
ਹਫ਼ਤਾ ਭਰ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਜੂਨ ਨੂੰ ਕੋਰੋਨਾ ਯੋਧਿਆ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ ਕੀਤਾ ਜਾਵੇਗਾ ਅਤੇ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 17 ਜੂਨ ਨੂੰ ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਪੰਚਾਂ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ 18 ਜੂਨ ਨੂੰ ਲੋਕ ਸੰਪਰਕ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ 19 ਜੂਨ ਨੂੰ ਐਨ.ਜੀ.ਓ.ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ 20 ਜੂਨ ਨੂੰ ਪੁਲਿਸ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 21 ਜੂਨ ਨੂੰ ਰਿਹਾਇਸ਼ੀ ਭਲਾਈ ਕਮੇਟੀਆਂ ਅਤੇ ਹੋਰ ਨਾਗਰਿਕਾਂ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਲੋਕਾਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਤੇ ਮਦਦ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਦੂਰੀ ਦੀ ਪਾਲਣਾ ਨੂੰ ਅਪਣੀ ਜਿੰਦਗੀ ਦਾ ਅਟੁੱਟ ਅੰਗ ਬਣਾ ਕੇ ਹੀ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿਤਿਆ ਜਾ ਸਕਦਾ ਹੈ। ਸ੍ਰੀ ਸ਼ਰਮਾ ਨੇ ਲੋਕਾਂ ਨੁੂੰ ਕਿਹਾ ਕਿ ਅਪਣੇ ਘਰਾਂ ਵਿੱਚ ਸੁਰੱਖਿਅਤ ਰਹਿਣ, ਬਾਹਰ ਜਾਣ ਲੱਗਿਆ ਮਾਸਕ ਪਹਿਨਣ, ਹੱਥਾਂ ਨੂੰ ਸਾਬਣ ਅਤੇ ਸੈਨੀਟਾਈਜ਼ਰ ਨਾਲ ਧੋਣ।