Deputy Commissioner Instructs: ਜਲੰਧਰ 27 ਜੂਨ 2020: ਜ਼ਿਲ੍ਹੇ ਵਿੱਚ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਦਿੱਤੀਆਂ ਜਾ ਰਹੀਆਂ ਇਲਾਜ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਵੱਲ ਇਕ ਹੋਰ ਪਹਿਲ ਕਦਮੀ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਸਿੰਘ ਥੋਰੀ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ(ਐਸ.ਡੀ.ਐਮਜ਼) ਨੂੰ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਹਿਤ’ ਤਹਿਤ ਜ਼ਿਲ੍ਹੇ ਵਿੱਚ 700 ਬੈਡਾਂ ਵਾਲੀ ਵਾਧੂ ਕੁਆਰੰਟੀਨ ਦੀ ਸਹੂਲਤ ਤਿਆਰ ਕੀਤੀ ਜਾਵੇ। ਉਪ ਮੰਡਲ ਮੈਜਿਸਟਰੇਟਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਜਲੰਧਰ-1 ਅਤੇ ਉਪ ਮੰਡਲ ਮੈਜਿਸਟਰੇਟ ਜਲੰਧਰ-2 ਵਿਖੇ ਹਰੇਕ ਵਿੱਚ 200-200 ਬੈਡਾਂ ਵਾਲੀ ਕੁਆਰੰਟੀਨ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸੇਤਰ੍ਹਾਂ ਉਪ ਮੰਡਲ ਮੈਜਿਸਟਰੇਟ ਨਕੋਦਰ, ਸ਼ਾਹਕੋਟ ਅਤੇ ਫਿਲੌਰ ਵਿਖੇ ਹਰੇਕ ਵਿੱਚ 100-100 ਬੈਡਾਂ ਵਾਲੀ ਵਾਧੂ ਕੁਆਰੰਟੀਨ ਸਹੂਲਤ ਤਿਆਰ ਕੀਤੀ ਜਾਵੇਗੀ। ਸ੍ਰੀ ਥੋਰੀ ਨੇ ਕਿਹਾ ਕਿ ਕੋਵਿਡ-19 ਤੋਂ ਜ਼ਿਆਦਾ ਪ੍ਰਭਾਵਿਤ ਹੋਣ ਵਾਲੀ ਸੰਵੇਦਨਸ਼ੀਲ ਉਮਰ ਗਰੁੱਪ ਜਿਨਾਂ ਵਿੱਚ ਜ਼ਿਆਦਾ ਬਿਮਾਰ ਵਿਅਕਤੀ, 60 ਸਾਲ ਦੀ ਉਮਰ ਵਰਗ ਦੇ ਲੋਕ, ਗਰਭਵਤੀ ਮਹਿਲਾਵਾਂ ਅਤੇ ਉਹ ਲੋਕ ਜਿਨਾਂ ਦੀ ਇਮਿਊਨ ਸਥਿਤੀ ਕਮਜ਼ੋਰ ਹੈ ) ਕੋਵਿਡ-19 ਤੋਂ ਜ਼ਿਆਦਾ ਬਿਮਾਰ ਹੋ ਸਕਦੇ ਹਨ ਵਿਖੇ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜੋਨ ਬਣਾਉਣ ਲਈ ਕਲੱਸਟਰ ਬਣਾਏ ਜਾ ਰਹੇ ਹਨ ਉਥੇ ਮੌਤਾਂ ਨੂੰ ਘਟਾਉਣ ਲਈ ਕਦਮ ਉਠਾਏ ਜਾਣ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੁਆਰੰਟੀਨ ਸਹੂਲਤ ਨੂੰ ਜ਼ਿਆਦਾ ਜ਼ੋਖਮ ਵਾਲੇ ਵਿਅਕਤੀਆਂ ਨੂੰ ਠਹਿਰਾਉਣ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜੋਨ ਦੇ ਉਚ ਜ਼ੋਖਮ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਖੇਤਰਾਂ ਤੋਂ ਬਾਹਰ ਰਹਿਣ ਦੀ ਸਹੂਲਤ ਦਿੱਤੀ ਜਾਵੇਗੀ ਜਦੋਂ ਤੱਕ ਉਨਾਂ ਦਾ ਰਿਹਾਇਸ਼ੀ ਖੇਤਰ ਕੰਨਟੇਨਮੈਂਟ ਜ਼ੋਨਾਂ ਤੋਂ ਬਾਹਰ ਨਹੀਂ ਆ ਜਾਂਦਾ। ਉਨ੍ਹਾਂ ਕਿਹਾ ਕਿ ਇਹ ਸਹੂਲਤ ਚੋਣ ਅਨੁਸਾਰ (ਆਪਸ਼ਨਲ) ਹੋਵੇਗੀ ਅਤੇ ਅਜਿਹੇ ਵਿਅਕਤੀ ਜੋ ਉਚ ਜੋਖ਼ਮ ਸ਼੍ਰੇਣੀ ਵਿੱਚ ਆਉਂਦੇ ਹਨ ਨੂੰ ਇਕ ਦੇਖਭਾਲ ਕਰਨ ਵਾਲੇ ਨਾਲ ਰਹਿਣ ਦੀ ਆਗਿਆ ਦਿੱਤੀ ਜਾਵੇਗੀ। ਸ੍ਰੀ ਥੋਰੀ ਨੇ ਦੱਸਿਆ ਕਿ ਦਵਾਈਆਂ ਅਤੇ ਵਰਤੋਂ ਯੋਗ ਚੀਜ਼ਾਂ ਨੂੰ ਸਿਹਤ ਵਿਭਾਗ ਵਲੋਂ ਜਰੂਰੀ ਚੀਜ਼ਾਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ ਅਤੇ ਸਿਹਤ ਵਿਭਾਗ ਵਲੋਂ ਕੁਆਰੰਟੀਨ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੇੜੇ ਦੀ ਸਰਕਾਰੀ ਸਿਹਤ ਸਹੂਲਤ ਦੇ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਸਵੇਰੇ ਅਤੇ ਸ਼ਾਮ ਨੂੰ ਡਿਊਟੀ ਰੋਸਟਰ ਅਨੁਸਾਰ ਨਰਸਿੰਗ ਅਤੇ ਹੋਰ ਸਹਾਇਕ ਅਤੇ ਪੈਰਾ ਮੈਡੀਕਲ ਅਮਲੇ ਨਾਲ ਕੁਆਰੰਟੀਨ ਸਹੂਲਤ ਵਿੱਚ ਗੇੜਾ ਮਾਰਨ ਨੂੰ ਯਕੀਨੀ ਬਣਾਇਆ ਜਾਵੇਗਾ।