fire broke out: ਜਲੰਧਰ : ਫੋਕਲ ਪੁਆਇੰਟ ਨੇੜੇ ਰਾਜਾ ਗਾਰਡਨ ਸਥਿਤ ਮੈਟ ਬਣਾਉਣ ਵਾਲੀ ਫੈਕਟਰੀ ਚਿਨਾਰ ਫੋਰਜਿੰਗ ‘ਚ ਐਤਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਫੈਕਟਰੀ ਅੰਦਰ ਖੜ੍ਹੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਵੱਧ ਜਾਣ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਸੂਚਿਤ ਕੀਤਾ ਗਿਆ। ਵਿਭਾਗ ਦੀ ਟੀਮ ਮੌਕੇ ‘ਤੇ ਪੁੱਜੀ ਤੇ ਲਗਭਗ ਦੋ ਘੰਟੇ ‘ਚ ਚਾਰ ਗੱਡੀਆੰ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ। ਚੰਗੀ ਗੱਲ ਇਹ ਰਹੀ ਕਿ ਐਤਵਾਰ ਦੀ ਛੁੱਟੀ ਹੋਣ ਕਾਰਨ ਫੈਕਟਰੀ ‘ਚ ਕੋਈ ਮੁਲਾਜ਼ਮ ਨਹੀਂ ਸੀ ਨਹੀਂ ਤਾਂ ਹਾਦਸਾ ਗੰਭੀਰ ਹੋ ਸਕਦਾ ਸੀ।
ਚਿਨਾਰ ਫੋਜਿੰਗ ਦੇ ਮਾਲਕ ਸਿਤੇਸ਼ ਵਿਜ ਨੇ ਦੱਸਿਆ ਕਿ ਸਵੇਰੇ 8.30 ਵਜੇ ਉਨ੍ਹਾਂ ਦਾ ਫੋਨ ਆਇਆ ਕਿ ਫੈਕਟਰੀ ‘ਚੋ ਅੱਗ ਬੁਝਾਉਣ ਵਾਲੀ ਗੱਡੀ ਖੜ੍ਹੀ ਸੀ ਜਿਸ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕਰ ਦਿੱਤਾ। ਲਗਭਗ ਦੋ ਘੰਟਿਆਂ ਬਾਅਦ ਅੱਗ ਬੁਝ ਸਕੀ। ਉਨ੍ਹਾਂ ਦੱਸਿਆ ਕਿ ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਅਜੇ ਨਹੀਂ ਲਗਾਇਆ ਜਾ ਸਕਦਾ ਪਰ ਨੁਕਸਾਨ ਕਾਫੀ ਹੋ ਗਿਆ ਹੈ।
ਮੌਕੇ ‘ਤੇ ਪੁੱਜੇ ਫੋਕਲ ਪੁਆਇੰਟ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਹੋਰ ਕੋਈ ਕਾਰਨ ਸਾਹਮਣੇ ਨਹੀਂ ਆ ਰਿਹਾ ਹੈ। ਫੈਕਟਰੀ ਮਾਲਕ ਦੇ ਬਿਆਨ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਫਾਇਰ ਬ੍ਰਿਗੇਡ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਰਾਜਾ ਗਾਰਡਨ ‘ਚ ਫੈਕਟਰੀ ਨੂੰ ਅੱਗ ਲੱਗੀ ਹੈ। ਚਾਰ ਗੱਡੀਆਂ ਨੇ ਅੱਗ ਬੁਝਾਈ ਤੇ ਲਗਭਗ 2 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।